28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੌਜਵਾਨ ਆਗੂ ਗਗਨ ਸਿੰਧੂ ਪਿੰਡ ਭਗਤਾ ਭਾਈ (ਹਲਕਾ ਰਾਮਪੁਰਾ ਫੂਲ) ਨੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਕੀਤੀ ਸ਼ਮੂਲੀਅਤ

ਚੰਡੀਗੜ੍ਹ, 28 ਨਵੰਬਰ (ਅ. ਬ.)

ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਅ.ਬ.) - ਨੌਜਵਾਨ ਆਗੂ ਗਗਨ ਸਿੰਧੂ, ਪਿੰਡ ਭਗਤਾ ਭਾਈ, ਹਲਕਾ ਰਾਮਪੁਰਾ ਫੂਲ ਨੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਗਗਨ ਸਿੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਤੇ ਸਿਧਾਂਤਾਂ ਦੀ ਭਾਵਨਾ ਅਨੁਸਾਰ ਹੋਂਦ ਵਿੱਚ ਆਈ ਪਾਰਟੀ ਹੈ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਪੰਥਕ ਜਥੇਬੰਦੀ ਨਾਲ ਜੁੜ ਕੇ ਪੰਜਾਬ, ਪੰਥ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰੀਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਰਾਮਪੁਰਾ ਫੂਲ ਵਿਖੇ ਇੱਕ ਵੱਡਾ ਨੌਜਵਾਨ ਇਕੱਠ ਕੀਤਾ ਜਾਵੇਗਾ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੋੜਿਆ ਜਾਵੇਗਾ। ਨੌਜਵਾਨਾਂ ਨੂੰ ਪੰਥਕ ਅਤੇ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਗਗਨ ਸਿੰਧੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦੇ ਕੇ ਪੰਜਾਬ ਦੇ ਭਵਿੱਖ ਲਈ ਨਵੀਂ ਲੀਡਰਸ਼ਿਪ ਤਿਆਰ ਕੀਤੀ ਜਾਵੇਗੀ। ਇਹ ਬਿਆਨ ਮੀਡੀਆ ਇਨਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਰੇ ਨੌਜਵਾਨ ਦੇ ਪਿਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗਿਆ ਇਨਸਾਫ਼ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੱਤਪਲ ਸਿੰਘ ਸਿਵੀਆਂ ਵਲੋਂ ਚੱਕ ਬਖ਼ਤੂ ਵਿਖੇ ਨੌਜਵਾਨਾਂ ਦੀ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।