28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੋਨਿਆਣਾ ਵਿਚ ਸੀਵਰੇਜ ਦੀ ਸਫ਼ਾਈ ਦੇ ਨਾਂਅ ’ਤੇ ਖਾਨਾਪੂਰਤੀ? ਡੱਗੀਆਂ ਵਿਚ ਜਿਉਂ ਦੀ ਤਿਉਂ ਪਈ ਗਾਰ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ

ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਵਿਚ ਸੀਵਰੇਜ ਦੀ ਸਮੱਸਿਆ ਨੇ ਨਗਰ ਕੌਂਸਲ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰ ਵਾਸੀ ਸੀਵਰੇਜ ਦੀ ਗੰਦਗੀ ਨਾਲ ਜੂਝਣ ਲਈ ਮਜਬੂਰ ਹਨ, ਜਦਕਿ ਘਰਾਂ ਦੀਆਂ ਟੂਟੀਆਂ ਵਿਚ ਸੀਵਰੇਜ ਦਾ ਮਿਕਸ ਪਾਣੀ ਆਉਣ ਦੀਆਂ ਸ਼ਿਕਾਇਤਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

ਅਜੀਤ ਡੈਸਕ 29-11-2026
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਵਿਚ ਸੀਵਰੇਜ ਦੀ ਸਮੱਸਿਆ ਨੇ ਨਗਰ ਕੌਂਸਲ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰ ਵਾਸੀ ਸੀਵਰੇਜ ਦੀ ਗੰਦਗੀ ਨਾਲ ਜੂਝਣ ਲਈ ਮਜਬੂਰ ਹਨ, ਜਦਕਿ ਘਰਾਂ ਦੀਆਂ ਟੂਟੀਆਂ ਵਿਚ ਸੀਵਰੇਜ ਦਾ ਮਿਕਸ ਪਾਣੀ ਆਉਣ ਦੀਆਂ ਸ਼ਿਕਾਇਤਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਸਵਾਲ ਇਹ ਹੈ ਕਿ ਜਦੋਂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਹੀ ਨਸੀਬ ਨਹੀਂ ਹੋ ਰਿਹਾ ਤਾਂ ਵਿਕਾਸ ਅਤੇ ਸਫ਼ਾਈ ਦੇ ਦਾਅਵਿਆਂ ਦਾ ਕੀ ਫ਼ਾਇਦਾ। ਮੰਡੀ ਵਾਸੀਆਂ ਵਿਚ ਚਰਚਾ ਹੈ ਕਿ ਕੁਝ ਸਮਾਂ ਪਹਿਲਾਂ ਸੀਵਰੇਜ ਦੀਆਂ ਡੱਗੀਆਂ ਦੀ ਸਫ਼ਾਈ ਕਰਵਾਈ ਗਈ ਸੀ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਲੋਕਾਂ ਦਾ ਦੋਸ਼ ਹੈ ਕਿ ਕਈ ਡੱਗੀਆਂ ਵਿਚੋਂ ਗਾਰ ਪੂਰੀ ਤਰ੍ਹਾਂ ਕੱਢੀ ਹੀ ਨਹੀਂ ਗਈ ਅਤੇ ਸਫ਼ਾਈ ਦੇ ਨਾਂ ’ਤੇ ਸਿਰਫ਼ ਖਾਨਾਪੂਰਤੀ ਕੀਤੀ ਗਈ। ਇਸੇ ਕਾਰਨ ਡੱਗ ਮੁੜ ਭਰ ਰਹੇ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ। ਫ਼ੰਡ ਜਾਰੀ ਹੋਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੰਮ ਕਿੱਥੇ? : ਲੋਕਾਂ ਵਿਚ ਇਹ ਵੀ ਸਵਾਲ ਉੱਠ ਰਹੇ ਹਨ ਕਿ ਸਰਕਾਰ ਵਲੋਂ ਜਦੋਂ ਸੀਵਰੇਜ ਦੀ ਸਫ਼ਾਈ ਅਤੇ ਵਿਕਾਸ ਕਾਰਜਾਂ ਲਈ ਫ਼ੰਡ ਜਾਰੀ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਦਾ ਸਹੀ ਇਸਤੇਮਾਲ ਕਿਉਂ ਨਹੀਂ ਹੋ ਰਿਹਾ? ਕੀ ਸਫ਼ਾਈ ਦਾ ਕੰਮ ਸਿਰਫ਼ ਕਾਗ਼ਜ਼ਾਂ ਵਿਚ ਹੀ ਮੁਕੰਮਲ ਦਿਖਾ ਦਿੱਤਾ ਜਾਂਦਾ ਹੈ? ਜੇਕਰ ਕੰਮ ਸਹੀ ਹੋਇਆ ਹੈ ਤਾਂ ਡੱਗ ਵਾਰ-ਵਾਰ ਕਿਉਂ ਭਰ ਰਹੇ ਹਨ? ਇਨ੍ਹਾਂ ਸਵਾਲਾਂ ਦਾ ਜਵਾਬ ਸਬੰਧਤ ਅਧਿਕਾਰੀਆਂ ਨੂੰ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਸਮੱਸਿਆ ਨੂੰ ਲੈ ਕੇ ਪਹਿਲਾਂ ਵੀ ਖ਼ਬਰ ਪ੍ਰਕਾਸ਼ਿਤ ਕਰਕੇ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਗਿਆ ਸੀ, ਪਰ ਅਫ਼ਸੋਸ ਕਿ ਲੋਕਾਂ ਨੂੰ ਕੋਈ ਠੋਸ ਰਾਹਤ ਨਹੀਂ ਮਿਲੀ। ਠੇਕੇਦਾਰ ਨਾਲ ਗੱਲਬਾਤ ਦੌਰਾਨ ਉਨ੍ਹਾਂ ਵੱਲੋਂ ਡੱਗਾਂ ਦੀ ਸਹੀ ਸਫ਼ਾਈ ਕਰਨ ਦਾ ਦਾਅਵਾ ਕੀਤਾ ਗਿਆ ਸੀ, ਪਰ ਮੌਜੂਦਾ ਹਾਲਾਤ ਇਸ ਦਾਅਵੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਮੰਡੀ ਨਿਵਾਸੀਆਂ ਅਤੇ ਸਮਾਜ ਸੇਵੀਆਂ ਨੇ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਸਫ਼ਾਈ ਦੇ ਕੰਮ ਦੀ ਮੌਕੇ ’ਤੇ ਪੜਤਾਲ ਹੋਵੇ, ਖਰਚੇ ਗਏ ਫ਼ੰਡਾਂ ਦਾ ਹਿਸਾਬ ਲਿਆ ਜਾਵੇ ਅਤੇ ਐਸਟੀਪੀ ਦੇ ਕੰਮ ਨੂੰ ਵੀ ਮੁੜ ਸੁਚਾਰੂ ਬਣਾਇਆ ਜਾਵੇ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਇਹ ਸਮੱਸਿਆ ਜਨ ਸਿਹਤ ਲਈ ਹੋਰ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਹੁਣ ਨਗਰ ਕੌਂਸਲ ਪ੍ਰਧਾਨ ਦੀ ਜਵਾਬਦੇਹੀ ਵੀ ਹੋਵੇਗੀ ਤੈਅ : ਇਸ ਸੰਬੰਧ ਵਿਚ ਜਦੋਂ ਨਗਰ ਕੌਂਸਲ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕੀ ਜਿੰਨਾਂ ਸੀਵਰੇਜ ਡੱਗਾਂ ਦੀ ਸਫ਼ਾਈ ਹੋਈ ਸੀ ਫਿਰ ਵੀ ਉਹ ਪੂਰੀ ਤਰ੍ਹਾਂ ਭਰ ਚੁੱਕੇ ਹਨ ਉਨ੍ਹਾਂ ਕਿਹਾ ਕਿ ਸਾਡੇ ਦੁਆਰਾ ਹੋਰ ਜਗ੍ਹਾ ਲੈਣ ਲਈ ਸੰਪਰਕ ਕੀਤਾ ਜਾ ਰਿਹਾ ਜਲਦ ਹੀ ਜਗ੍ਹਾ ਲੈ ਕੇ ਸੀਵਰੇਜ ਦੀ ਸਮੱਸਿਆ ਦਾ ਹੱਲ ਤੇ ਸਾਫ਼ ਪਾਣੀ ਮੁਹੱਈਆ ਕਰਾਉਣ ਦੀ ਸਮੱਸਿਆ ਦਾ ਵੀ ਹੱਲ ਜਲਦ ਕੀਤਾ ਜਾਏਗਾ ਉਨ੍ਹਾਂ ਜਾਂਚ ਦੇ ਵਿਸ਼ੇ ਤੇ ਬੋਲਦਿਆਂ ਕਿਹਾ ਕਿ ਇਹ ਟੈਂਡਰ ਮੇਰੇ ਪ੍ਰਧਾਨ ਬਣਨ ਤੋਂ ਪਹਿਲਾਂ ਹੋਏ ਸੀ ਉਨ੍ਹਾਂ ਕਿਹਾ ਕਿ ਨਵੇਂ ਆਏ ਈ.ਓ ਅਤੇ ਜੇ.ਈ ਨਾਲ ਮੇਰੀ ਗੱਲਬਾਤ ਹੋਈ ਹੈ ਕਿ ਐਸਟੀਪੀ ਦੇ ਡੱਗਾ ਦੀ ਸਫ਼ਾਈ ਦੇ ਟੈਂਡਰ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਏ ਅਤੇ ਜਿੱਥੇ ਵੀ ਕੋਈ ਅਣਗਹਿਲੀ ਹੋਈ ਹੈ ਜਾਂ ਜਾਂਚ ਦਾ ਵਿਸ਼ਾ ਬਣਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਪਿਛਲੀ ਖ਼ਬਰ ਬਸਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ 6 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।