30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਦਾ 50ਵਾਂ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ 50ਵਾਂ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਹੈ। ਇਸ ਦੋ ਦਿਨਾਂ ਖੇਡ ਮਹਾਂਕੁੰਭ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 30-11-2026
ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ 50ਵਾਂ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਹੈ। ਇਸ ਦੋ ਦਿਨਾਂ ਖੇਡ ਮਹਾਂਕੁੰਭ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਰੋਹ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਕੂਲ ਦੇ ਸਾਬਕਾ ਵਿਦਿਆਰਥੀ ਅਮਰਜੀਤ ਮਹਿਤਾ ਪਹੁੰਚੇ। ਸਕੂਲ ਪ੍ਰਿੰਸੀਪਲ ਜਗਦੀਸ਼ ਕੌਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ‘ਰਿਦਮ ਆਫ਼ ਇੰਡੀਆ’, ‘ਬੇਟੀ ਬਚਾਓ’ ਅਤੇ ‘ਨਸ਼ਿਆਂ ਤੋਂ ਬਚੋ’ ਆਦਿ ਸਬੰਧੀ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਿਆਂ ਵਿਦਿਆਰਥਣਾਂ ਨੇ ਪ੍ਰਸਿੱਧ ਲੋਕ ਨਾਚ ਲੁੱਡੀ ਅਤੇ ਵਿਦਿਆਰਥੀਆਂ ਨੇ ‘ਭੰਗੜਾ’ ਪੇਸ਼ ਕੀਤਾ। ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਰੀਓਗ੍ਰਾਫੀ ਨੇ ਵੀ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਖੇਡ ਮੁਕਾਬਲਿਆਂ ਵਿਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚਕਾਰ ‘ਸਕਿੱਪਿੰਗ’ ਅਤੇ ‘ਫਾਈਂਡਿੰਗ ਦ ਕੌਇਨ’ ਮੁਕਾਬਲੇ ਕਰਵਾਏ ਗਏ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਲੜਕਿਆਂ ਦੀ 400 ਮੀਟਰ ਅਤੇ ਲੜਕੀਆਂ ਦੀ 200 ਮੀਟਰ ਦੌੜ ਕਰਵਾਈ ਗਈ। ਸਮਾਰੋਹ ਦੌਰਾਨ ਵੱਖ-ਵੱਖ ਜਮਾਤਾਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਜਮਾਤ ਦੇ ਵਿਦਿਆਰਥੀ ਗੌਤਮ ਅਤੇ ਵਿਦਿਆਰਥਣ ਅਨਾਮਿਕਾ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਤਿਭਾ ਕਰਕੇ ‘ਬੈਸਟ ਐਥਲੀਟ’ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਸਟ ਹਾਊਸ ਦੇ ਐਵਾਰਡ ਵੀ ਪ੍ਰਦਾਨ ਕੀਤੇ ਗਏ। ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਨੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗਿਓ ਹੋਰ ਵੱਧ ਚੜ ਕੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਦੇ ਸਟਾਫ਼ ਤੇ ਬੱਚਿਆਂ ਨੂੰ 50ਵੇਂ ਖੇਡ ਸਮਾਗਮ ਦੀ ਸਫਲਤਾ ਲਈ ਮੁਬਾਰਕਵਾਦ ਦਿੱਤੀ। ਸਮਾਗਮ ਦਾ ਮੰਚ ਸੰਚਾਲਨ ਅੰਗਰੇਜ਼ੀ ਅਧਿਆਪਕਾ ਸ੍ਰੀਮਤੀ ਮਮਤਾ ਸੋਨੀ ਅਤੇ ਹਿੰਦੀ ਅਧਿਆਪਕਾਵਾਂ ਸ੍ਰੀਮਤੀ ਨੀਲਮ ਸ਼ਰਮਾ ਅਤੇ ਇਲਾਵਰ ਨੇ ਕੀਤਾ।
ਪਿਛਲੀ ਖ਼ਬਰ ਪਿੰਡ ਗਹਿਲੇਵਾਲਾ ਦੇ ਖੇਤਾਂ ’ਚ ਕਿਸਾਨ ’ਤੇ ਜੰਗਲੀ ਸੂਰਾਂ ਨੇ ਕੀਤਾ ਹਮਲਾ, ਕਿਸਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ‘ਸੋਨ ਤਗਮਾ’ ਜਿੱਤਣ ਵਾਲੀਆਂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।