30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਠਿੰਡਾ ਪੁਲਿਸ ਵਲੋਂ ਚਾਰ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀ ਕਾਬੂ, 31.85 ਗ੍ਰਾਮ ਹੈਰੋਇਨ ਅਤੇ 105 ਨਸ਼ੀਲੇ ਕੈਪਸੂਲ ਬਰਾਮਦ

ਬਠਿੰਡਾ, 29 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 31.

ਅਜੀਤ ਡੈਸਕ 30-11-2026
ਬਠਿੰਡਾ, 29 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 31.85 ਗ੍ਰਾਮ ਹੈਰੋਇਨ ਅਤੇ 105 ਨਸ਼ੀਲੇ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਪਾਹ ਮੰਡੀ ਬਠਿੰਡਾ ਵਿਖੇ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਵਾਸੀ ਮਹਿਣਾ ਬਸਤੀ ਬਠਿੰਡਾ ਅਤੇ ਜਸਪਿੰਦਰ ਸਿੰਘ ਵਾਸੀ ਗਹਿਰੀ ਭਾਗੀ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 19 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿਚ ਪੁਲਿਸ ਵੱਲੋਂ ਹਰਮਨ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10.74 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਜਾਂਚ ਮਹਿਲਾ ਪੁਲਿਸ ਅਧਿਕਾਰੀ ਨਾਜਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਤੀਜੇ ਮਾਮਲੇ ਵਿਚ ਥਾਣਾ ਥਰਮਲ ਪੁਲਿਸ ਵਲੋਂ ਯੋਗਰ ਪਾਰਕ ਨੇੜੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਸ ਕੋਲੋਂ 2.1 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀ ਜਸਕੌਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਚੌਥੇ ਮਾਮਲੇ ਵਿਚ ਪੁਲਿਸ ਵੱਲੋਂ ਪੋਖਰਮਲ ਕੰਟੀਨ ਬਠਿੰਡਾ ਨੇੜਿਓਂ ਪ੍ਰਵੀਨ ਕੁਮਾਰ ਨੂੰ ਕਾਬੂ ਕੀਤਾ ਗਿਆ। ਉਸ ਦੇ ਕਬਜ਼ੇ ਵਿਚੋਂ 105 ਸਿਗਨੇਚਰ ਨਸ਼ੀਲੇ ਕੈਪਸੂਲ ਬਰਾਮਦ ਹੋਏ। ਇਸ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀ ਰਣਧੀਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਉਕਤ ਵਿਅਕਤੀ ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਵਰਜ ਜ਼ਮਾਨਤ ਰਿਹਾ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਚਾਰਾਂ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਇਨ੍ਹਾਂ ਕਾਰਵਾਈਆਂ ਨਾਲ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਮਿਲਦਾ ਹੈ।
ਪਿਛਲੀ ਖ਼ਬਰ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਪੁੱਜੇ ਡੇਰਾ ਦੁੱਨੇਵਾਲਾ ਵਿਖੇ ਬਾਬਾ ਜਮਨਾ ਦਾਸ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਿੰਡ ਗਹਿਲੇਵਾਲਾ ਦੇ ਖੇਤਾਂ ’ਚ ਕਿਸਾਨ ’ਤੇ ਜੰਗਲੀ ਸੂਰਾਂ ਨੇ ਕੀਤਾ ਹਮਲਾ, ਕਿਸਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।