ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਨਸ਼ਾ ਮੁਕਤੀ ਲਈ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣਾ ਜ਼ਰੂਰੀ : ਓਮ ਪ੍ਰਕਾਸ਼ ਸ਼ਰਮਾ ਤੇ ਹਰਵਿੰਦਰ ਸ਼ਰਮਾ
ਬਠਿੰਡਾ, 29 ਨਵੰਬਰ (ਵੀਰਪਾਲ ਸਿੰਘ)- ਪੰਜਾਬ ਵਿਚ ਅਮਨ-ਸ਼ਾਂਤੀ ਬਹਾਲ ਕਰਨ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਸਾਲ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਓਮ ਪ੍ਰਕਾਸ਼ ਸ਼ਰਮਾ ਅਤੇ ਸਾਬਕਾ ਨਗਰ ਕੌਂਸਲ ਬਠਿੰਡਾ ਦੇ ਆਗੂ ਹਰਵਿੰਦਰ ਸ਼ਰਮਾ ਵਲੋਂ ਕੀਤਾ ਗਿਆ।
ਓ
ਓਮ ਪ੍ਰਕਾਸ਼ ਸ਼ਰਮਾ ਤੇ ਹਰਵਿੰਦਰ ਸ਼ਰਮਾ ਸਾਬਕਾ ਨਗਰ ਕੌਂਸਲ ਬਠਿੰਡਾ।
30-11-2026
ਬਠਿੰਡਾ, 29 ਨਵੰਬਰ (ਵੀਰਪਾਲ ਸਿੰਘ)- ਪੰਜਾਬ ਵਿਚ ਅਮਨ-ਸ਼ਾਂਤੀ ਬਹਾਲ ਕਰਨ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਲਈ ਸਾਲ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਓਮ ਪ੍ਰਕਾਸ਼ ਸ਼ਰਮਾ ਅਤੇ ਸਾਬਕਾ ਨਗਰ ਕੌਂਸਲ ਬਠਿੰਡਾ ਦੇ ਆਗੂ ਹਰਵਿੰਦਰ ਸ਼ਰਮਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਦੇ ਸਿਆਸੀ ਸਮੀਕਰਨਾਂ ਵਿਚ ਤਬਦੀਲੀ ਆਉਣ ਦੀਆਂ ਸੰਭਾਵਨਾਵਾਂ ਵਧੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿਚ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਅਮਨ-ਸ਼ਾਂਤੀ, ਵਿਕਾਸ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਵੇ। ਆਗੂਆਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਗੈਂਗਸਟਰਵਾਦ , ਨਸ਼ਿਆਂ ਦਾ ਫੈਲਾਅ ਅਤੇ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਪਰ ਇਸ ਦਿਸ਼ਾ ਵਿਚ ਸਰਕਾਰ ਨੂੰ ਹੋਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਿਰ ਲਗਾਤਾਰ ਵਧ ਰਿਹਾ ਕਰਜ਼ਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਪਾਰ ਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਨਵੀਂ ਨੀਤੀ ਦੀ ਲੋੜ ਹੈ। ਓਮ ਪ੍ਰਕਾਸ਼ ਸ਼ਰਮਾ ਅਤੇ ਹਰਵਿੰਦਰ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ, ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਚਲਾਉਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤ ਸਿਆਸੀ ਬਦਲ ਵਜੋਂ ਉਭਰੇਗਾ।