29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

-ਮਾਮਲਾ ਗੰਨਾ ਉਤਪਾਦਕ ਕਿਸਾਨਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਦੇ ਮਸਲੇ ਹੱਲ ਨਾ ਹੋਣ ਦਾ- ਭਾਕਿਯੂ ਸਿੱਧੂਪੁਰ ਵਲੋਂ 3 ਦਸੰਬਰ ਤੋਂ ਛੇ ਕੈਬਨਿਟ ਮੰਤਰੀਆਂ ਦੇ ਅਣਮਿੱਥੇ ਸਮੇਂ ਲਈ ਘਿਰਾਓ ਦਾ ਐਲਾਨ

ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਗੰਨਾ ਉਤਪਾਦਕ ਕਿਸਾਨਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਦੇ ਮਸਲੇ ਹੱਲ ਨਾ ਹੋਣ ’ਤੇ 3 ਦਸੰਬਰ ਤੋਂ ਪੰਜਾਬ ਸਰਕਾਰ ਦੇ ਅੱਧੀ ਦਰਜਨ ਮੰਤਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਯੂਨੀਅਨ ਦੀ ਮਾਲਵਾ ਜ਼ੋਨ ਦੀ ਬਠਿੰਡਾ ਵਿਖੇ ਹੋਈ ਅਹਿਮ ਮੀਟਿੰਗ ਵਿਚ ਲਿਆ ਗਿਆ ਹੈ।

ਅਜੀਤ ਡੈਸਕ 30-11-2026
ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਗੰਨਾ ਉਤਪਾਦਕ ਕਿਸਾਨਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਦੇ ਮਸਲੇ ਹੱਲ ਨਾ ਹੋਣ ’ਤੇ 3 ਦਸੰਬਰ ਤੋਂ ਪੰਜਾਬ ਸਰਕਾਰ ਦੇ ਅੱਧੀ ਦਰਜਨ ਮੰਤਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਯੂਨੀਅਨ ਦੀ ਮਾਲਵਾ ਜ਼ੋਨ ਦੀ ਬਠਿੰਡਾ ਵਿਖੇ ਹੋਈ ਅਹਿਮ ਮੀਟਿੰਗ ਵਿਚ ਲਿਆ ਗਿਆ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਇੱਥੇ ਲੁਧਿਆਣਾ, ਪਟਿਆਲਾ, ਬਠਿੰਡਾ, ਸੰਗਰੂਰ, ਮਲੇਰਕੋਟਲਾ, ਬਰਨਾਲਾ, ਮਾਨਸਾ, ਮੋਗਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲਿ੍ਹਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵ ਲੋਂ ਗੰਨੇ ਦਾ ਭਾਅ ਦੂਜੀਆਂ ਸੂਬਾ ਸਰਕਾਰਾਂ ਨਾਲੋਂ ਵੱਧ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਪੰਜਾਬ ਵਿਚ ਗੰਨੇ ਦਾ ਭਾਅ ਦੂਜੇ ਸੂਬਿਆਂ ਨਾਲੋਂ ਸਿਰਫ਼ ਇਕ ਰੁਪਇਆ ਵੱਧ ਹੈ। ਹੋਰਨਾਂ ਸੂਬਿਆਂ ਵਿਚ ਕਿਸਾਨਾਂ ਨੂੰ ਗੰਨੇ ਦੀ ਛਿਲਾਈ ਅਤੇ ਮਿੱਲ ਤੱਕ ਪਹੁੰਚਾਉਣ ਦਾ ਖਰਚਾ ਪੰਜਾਬ ਨਾਲੋਂ ਵੱਧ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਵਲੋਂ ਕਿਸਾਨਾਂ ਨਾਲ 200 ਕੁਇੰਟਲ ਗੰਨਾ ਸਪਲਾਈ ਕਰਨ ਦੇ ਸਮਝੌਤੇ ਕੀਤੇ ਗਏ ਸਨ ਪਰ ਪਾਣੀ ਕਾਰਨ ਗੰਨੇ ਦੀ ਫ਼ਸਲ ਖ਼ਰਾਬ ਹੋਣ ਅਤੇ ਪੈਦਾਵਾਰ ਘਟਣ ਕਾਰਨ ਕਿਸਾਨਾਂ ਕੋਲੋਂ ਸਮਝੌਤੇ ਅਨੁਸਾਰ ਗੰਨਾ ਨਹੀਂ ਨਿਕਲਿਆ ਤਾਂ ਮਿੱਲ ਪ੍ਰਬੰਧਕਾਂ ਨੇ ਕਿਸਾਨਾਂ ਉੱਪਰ ਗੰਨਾ ਬਾਹਰ ਵੇਚਣ ਦੇ ਦੋਸ਼ ਲਗਾ ਕੇ ਪੈਨਲਟੀਆਂ ਪਾ ਦਿੱਤੀਆਂ, ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਲੈਂਡ ਮਾਰਗੇਜ ਬੈਂਕਾਂ ਅੱਗੇ ਚੱਲ ਰਹੇ ਧਰਨਿਆਂ ਸਬੰਧੀ ਜਥੇਬੰਦੀ ਆਗੂਆਂ ਨੇ ਕਿਹਾ ਕਿ 30 ਨਵੰਬਰ ਦੀ ਮੀਟਿੰਗ ਦੌਰਾਨ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ 29 ਨਵੰਬਰ ਤੱਕ ਸਰਕਾਰ ਵਲੋਂ ਇਸ ਸਬੰਧੀ ਕੋਈ ਢੁਕਵੀਂ ਰਣਨੀਤੀ ਸਾਹਮਣੇ ਨਹੀਂ ਆਈ। ਇਨ੍ਹਾਂ ਸਾਰੇ ਮਸਲਿਆਂ ਨੂੰ ਲੈ ਕੇ 3 ਦਸੰਬਰ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਜਨ ਰਲ ਸਕੱਤਰ ਰੇਸ਼ਮ ਸਿੰਘ ਯਾਤਰੀ, ਪ੍ਰਧਾਨ ਪਰਗਟ ਸਿੰਘ ਫ਼ਾਜ਼ਿਲਕਾ, ਬਲਜੀਤ ਸਿੰਘ ਮੁਕਤਸਰ, ਗੁਰਮੇਲ ਸਿੰਘ ਲਹਿਰਾ, ਜਸਵਿੰਦਰ ਸਿੰਘ ਮੋਹਾਲੀ, ਤਰਸੇਮ ਸਿੰਘ ਮਾਨਸਾ, ਰਾਮਫਲ ਜਲੂਰ, ਲਵਜੀਤ ਸਿੰਘ ਮੋਗਾ, ਜਗਮੀਤ ਸਿੰਘ ਝੋਰੜ, ਕਾਲਾ ਰਾਜਪੁਰਾ ਸਮੇਤ ਹੋਰ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਪਥਰਾਲਾ ਵਿਖੇ 42.70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਵਾਲੀ ਸੜਕ ਦਾ ਕੰਮ ਸ਼ੁਰੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਕੈਨੇਡੀਅਨ ਪ੍ਰਿੰਸ ਰਿਜ਼ੌਰਟ, ਜੰਡਾਲੀ ਖੁਰਦ (ਅਹਿਮਦਗੜ੍ਹ ) ਵਿਖੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।