24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਵੱਡੇ ਉਪਰਾਲਿਆਂ ਦੀ ਲੋੜ-ਸਿਕੰਦਰ ਸਿੰਘ ਮਲੂਕਾ <br/>

ਅਜੀਤ ਡੈਸਕ 02-01-2026

ਬਠਿੰਡਾ, 1 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਪੰਚਾਇਤ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਹਲਕਾ ਫੂਲ ਤੇ ਦੇਸ਼ ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀਆਂ ਮੁਬਾਰਕਾਂ ਦਿੰਦਿਆ ਕਿਹਾ ਕਿ ਨਵੇਂ ਵਰ੍ਹੇ ਵਿਚ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਵੱਡੇ ਉਪਰਾਲਿਆਂ ਦੀ ਲੋੜ ਹੈ | ਮਲੂਕਾ ਨੇ ਕਿਹਾ ਕਿ ਬੀਤੇ ਵਰੇ ਪੰਜਾਬ 'ਚ ਲੋਕਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ | ਇਸ ਆਫ਼ਤ ਨੂੰ ਨਜਿੱਠਣ ਲਈ ਪੰਜਾਬੀਆਂ ਨੇ ਇਕਜੁੱਟ ਹੋ ਕੇ ਉਪਰਾਲੇ ਕੀਤੇ, ਵਿਸ਼ੇਸ਼ ਤੌਰ 'ਤੇ ਨੌਜਵਾਨ ਵਰਗ ਨੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ | ਪੰਜਾਬ ਹਮੇਸ਼ਾ ਵੱਡੀਆਂ-ਵੱਡੀਆਂ ਮੁਸੀਬਤਾਂ ਨੂੰ ਪਾਰ ਪਾ ਕੇ ਅੱਗੇ ਵੱਧਦਾ ਰਿਹਾ ਹੈ | ਅਸੀਂ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਨਵਾਂ ਸਾਲ ਪੰਜਾਬ ਤੇ ਪੰਜਾਬੀਆਂ ਲਈ ਤਰੱਕੀ ਤੇ ਖੁਸ਼ੀਆਂ ਭਰਿਆ ਹੋਵੇ, ਸਾਨੂੰ ਨਵੇਂ ਸਾਲ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ 'ਚ ਵੱਧ ਤੋਂ ਯੋਗਦਾਨ ਪਾਉਣ ਤੇ ਸੰਜੀਦਾ ਉਪਰਾਲੇ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਮਾਜ 'ਚ ਨਸ਼ਾ ਤੇ ਕੁਰੀਤੀਆ ਨੂੰ ਦੂਰ ਕਰਨ ਦੀ ਲੋੜ ਹੈ, ਕਦੇ ਦੇਸ਼ ਦਾ ਮੋਹਰੀ ਸੂਬਾ ਪੰਜਾਬ ਦਿਨੋਂ ਦਿਨ ਪਛੜਦਾ ਜਾ ਰਿਹਾ ਹੈ, ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ |

ਪਿਛਲੀ ਖ਼ਬਰ ਸਰਕਾਰ ਵਲੋਂ ਵੱਖ-ਵੱਖ ਪੱਤਰਕਾਰਾਂ 'ਤੇ ਮੁਕੱਦਮਾ ਦਰਜ ਕਰਨ ਦੀ ਸਿਆਸੀ ਤੇ ਜਨਤਕ ਧਿਰਾਂ ਵਲੋਂ ਨਿਖੇਧੀ ਅਗਲੀ ਖ਼ਬਰ ਮੋਮਜ਼ ਵੇਚਣ ਵਾਲੇ ਉਪਰ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ, ਇਕ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।