24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਰਕਾਰ ਵਲੋਂ ਵੱਖ-ਵੱਖ ਪੱਤਰਕਾਰਾਂ 'ਤੇ ਮੁਕੱਦਮਾ ਦਰਜ ਕਰਨ ਦੀ ਸਿਆਸੀ ਤੇ ਜਨਤਕ ਧਿਰਾਂ ਵਲੋਂ ਨਿਖੇਧੀ

ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਲੁਧਿਆਣਾ ਦੀ ਪੁਲਿਸ ਵਲੋਂ ਪੱਤਰਕਾਰ ਮਿੰਟੂ ਗੁਰੂਸਰੀਆ, ਮਨਜਿੰਦਰ ਸਿੱਧੂ, ਮਨਦੀਪ ਸਿੰਘ ਮੱਕੜ ਤੇ ਆਰ. ਟੀ. ਆਈ. ਕਾਰਕੁੰਨ ਮਾਨਿਕ ਗੋਇਲ ਤੇ ਸਮੇਤ ਕੁਝ ਹੋਰ ਪੱਤਰਕਾਰਾਂ ਅਤੇ ਯੂ-ਟਿਊਬਰਾਂ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮੇ ਦੀ ਵੱਖ-ਵੱਖ ਸਿਆਸੀ, ਜਨਤਕ, ਕਿਸਾਨ, ਮੁਲਾਜ਼ਮ, ਮਜ਼ਦੂਰ ਧਿਰਾਂ ਤੇ ਪੱਤਰਕਾਰ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਤੇ ਲੋਕਾਂ ਦੀ ਆਵਾਜ਼ 'ਤੇ ਸਿੱਧਾ ਹਮਲਾ ਦੱਸਿਆ ਹੈ | ਇਸ ਸਰਕਾਰੀ ਜਬਰ ਦਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ, ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ-ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਠਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਬੰਗੀ, ਭਾਜਪਾ ਐੱਸ. ਸੀ. ਮੋਰਚਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ, ਲੇਬਰ ਪਾਰਟੀ ਦੇ ਪ੍ਰਧਾਨ ਡਾ. ਦਲਜੀਤ ਸਿੰਘ ਚੌਹਾਨ ਤੇ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਸਰਾਂ ਨੇ ਕਿਹਾ ਕਿ ਮੀਡੀਆ ਲਗਾਤਾਰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੋਕਾਂ 'ਚ ਨੰਗਾ ਕਰ ਰਿਹਾ, ਜਿਸ ਨੂੰ ਦਬਾਉਣ ਲਈ ਮਾਨ ਸਰਕਾਰ ਪੱਤਰਕਾਰਾਂ 'ਤੇ ਅਜਿਹੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਵਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਉਹ ਵਧ ਚੜ ਕੇ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਸਾਂਝੀਆਂ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਵੱਡੇ ਉਪਰਾਲਿਆਂ ਦੀ ਲੋੜ-ਸਿਕੰਦਰ ਸਿੰਘ ਮਲੂਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।