25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਵਲੋਂ ਸ਼ਬਦ ਕੀਰਤਨ <br/>

ਅਜੀਤ ਡੈਸਕ 02-01-2026

ਬਠਿੰਡਾ, 1 ਜਨਵਰੀ (ਅਵਤਾਰ ਸਿੰਘ ਕੈਂਥ)-ਨਵੇਂ ਸਾਲ ਦੀ ਆਮਦ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸੰਗਤਾਂ ਵਲੋਂ ਸ਼ਬਦ ਕੀਰਤਨ ਰਾਤ 12 ਵਜੇ ਤੱਕ ਕੀਤੇ ਗਏ | ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਨਵੇਂ ਸਾਲ ਦੀ ਅਮਾਦ ਨੂੰ ਜੀ ਆਇਆਂ ਕਹਿਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਗੁਰਬਾਣੀ ਸ਼ਬਦ ਕੀਰਤਨ ਕੀਤਾ | ਸ਼ਹਿਰ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ, ਹਾਜੀ ਰਤਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਰਾਤ ਸਮੇਂ ਅਖੰਡ ਕੀਰਤਨ ਜਥੇ ਵਲੋਂ ਅਖੰਡ ਕੀਰਤਨ ਕਰਵਾਇਆ | ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਜ਼ੂਰੀ ਰਾਗੀ ਸਤਨਾਮ ਸਿੰਘ ਦੇ ਜਥੇ ਗੁਰਬਾਣੀ ਕੀਰਤਨ ਕੀਤਾ | ਸੰਗਤਾਂ ਅੰਮਿ੍ਤ ਵੇਲੇ ਤੋਂ ਨਤਮਸਤਕ ਹੋਣ ਲਈ ਆ ਜਾ ਰਹੀਆਂ ਸਨ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਦੀ ਸਮਾਪਤੀ ਉਪੰਰਤ ਸਮੂਹ ਸੰਗਤਾਂ ਨੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ |

ਪਿਛਲੀ ਖ਼ਬਰ ਨਵੇਂ ਸਾਲ ਦੇ ਪਹਿਲੇ ਦਿਨ ਪਏ ਮੀਂਹ ਨੂੰ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਲਈ ਅੰਮਿ੍ਤ ਦੱਸਿਆ ਅਗਲੀ ਖ਼ਬਰ ਖੁੰਬਾਂ ਦੀ ਕਾਸ਼ਤ ਕਰਨ ਸੰਬੰਧੀ ਸਿਖਲਾਈ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।