25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 3.0 ਸਕੀਮ ਸ਼ੁਰੂ

ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 3.0 ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ 'ਚ 18 ਸਾਲ ਤੇ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਅÏਰਤਾਂ, ਜਿਨ੍ਹਾਂ ਕੋਲ ਇਸ ਸਮੇਂ ਗੈਸ ਕੁਨੈਕਸ਼ਨ ਨਹੀਂ ਹੈ, ਨੂੰ ਸਹਾਇਤਾ ਪ੍ਰਦਾਨ ਕਰਦੀ ਹੈ | ਇਹ ਸਕੀਮ 31 ਮਾਰਚ 2026 ਤੱਕ ਹੈ | ਇਸ ਪਹਿਲਕਦਮੀ ਦਾ ਉਦੇਸ਼ ਪ੍ਰਦੂਸ਼ਣ ਨੂੰ ਘੱਟ ਕਰਨਾ, ਸਾਫ਼ ਖਾਣਾ ਪਕਾਉਣ ਵਾਲੇ ਬਾਲਣ ਤੱਕ ਪਹੁੰਚ ਪ੍ਰਦਾਨ ਕਰਨਾ ਤੇ ਅÏਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ ਤੇ ਸਪਲਾਈ ਅਫ਼ਸਰ ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਦਾ ਲਾਭ ਲੈਣ ਲਈ ਇਕ ਗ਼ਰੀਬ ਘਰ ਦੀ ਬਾਲਗ ਅÏਰਤ ਜੋ ਕਿ ਗੈਸ ਕੁਨੈਕਸ਼ਨ ਨਾ ਹੋਣ ਬਾਰੇ ਘੋਸ਼ਣਾ ਪੱਤਰ ਜਮ੍ਹਾਂ ਕਰਾਏਗੀ | ਕੁਨੈਕਸ਼ਨ ਦੇ ਯੋਗ ਹੋਣ ਲਈ, ਪਰਿਵਾਰਕ ਰਚਨਾ ਦਸਤਾਵੇਜ਼ (ਰਾਜ ਦੁਆਰਾ ਜਾਰੀ ਰਾਸ਼ਨ ਕਾਰਡ ਅਨੁਸਾਰ) ਕਿਸੇ ਵੀ ਪਰਿਵਾਰਕ ਮੈਂਬਰ ਦੇ ਨਾਮ 'ਤੇ ਰਜਿਸਟਰਡ ਮੌਜੂਦਾ ਗੈਸ ਕੁਨੈਕਸ਼ਨ ਨਹੀਂ ਹੋਣਾ ਚਾਹੀਦਾ | ਪਰਿਵਾਰ ਦੇ ਕਿਸੇ ਵੀ ਮੈਂਬਰ ਦੀ ਇਨਕਮ ਹਰ ਮਹੀਨੇ 10 ਹਜ਼ਾਰ ਤੋਂ ਵੱਧ ਨਾ ਹੋਵੇ | ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਮੁਲਾਜ਼ਮ ਨਾ ਹੋਵੇ, ਪਰਿਵਾਰ ਦਾ ਕੋਈ ਵੀ ਮੈਂਬਰ ਇਨਕਮ ਟੈਕਸ ਨਾ ਭਰਦਾ ਹੋਵੇ, 50 ਹਜ਼ਾਰ ਤੋਂ ਵੱਧ ਲਿਮਟ ਵਾਲਾ ਕਿਸਾਨ ਕ੍ਰੈਡਿਟ ਕਾਰਡ ਨਹੀਂ ਹੋਣਾ ਚਾਹੀਦਾ, ਘਰ ਦਾ ਕਾਰਪੇਟ ਆਏਰੀਆ 30 ਸੁਕਵੈਰ ਮੀਟਰ ਤੋਂ ਵੱਧ ਨਹੀਂ ਹੋਣਾ ਚਾਹੀਦਾ | 3/4 ਵਹੀਲਰ ਖੇਤੀ ਨਾਲ ਸਬੰਧਿਤ ਅÏਜ਼ਾਰ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੰਬੰਧਤ ਹੋਰ ਵੇਰਵਿਆਂ ਲਈ ਕਿਸੇ ਵੀ ਨੇੜਲੇ ਗੈਸ ਏਜੰਸੀ ਨਾਲ ਜਾਂ ਵੈੱਬਸਾਈਟ 'ਤੇ ਚੈੱਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਮਾਸਟਰ ਬਲਦੇਵ ਰਾਮ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਦੀ ਆਵਾਜ਼ ਬੰਦ ਕਰਨ ਲੱਗੀ ਸਰਕਾਰ-ਬਬਲੀ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।