26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਤੁੰਗਵਾਲੀ ਦਾ ਦੋ ਰੋਜ਼ਾ ਕਬੱਡੀ ਕੱਪ ਕੱਲ੍ਹ ਤੋਂ

ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਕਲੱਬ ਤੇ ਗ੍ਰਾਮ ਪੰਚਾਇਤ ਤੁੰਗਵਾਲੀ, ਗ੍ਰਾਮ ਪੰਚਾਇਤ ਦਸਮੇਸ਼ ਨਗਰ ਅਤੇ ਐਨ. ਆਰ. ਆਈ. ਸੱਜਣਾਂ ਅਤੇ ਸਮੂਹ ਨਗਰ ਵਾਸੀਆਂ ਵਲੋਂ ਦੋ ਰੋਜ਼ਾ ਤੁੰਗਵਾਲੀ ਕਬੱਡੀ ਕੱਪ 3-4 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਜੋਗਿੰਦਰ ਸਿੰਘ ਬਰਾੜ ਸਰਪੰਚ, ਰਘਬੀਰ ਸਿੰਘ ਮਾਨ ਸਾਬਕਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਤੇ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਬੱਡੀ ਕੱਪ ਦੇ ਪਹਿਲੇ ਦਿਨ ਕਬੱਡੀ ਓਪਨ ਨਿਰੋਲ ਪਿੰਡ ਪੱਧਰ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਨਾਲ ਕਬੱਡੀ 48 ਕਿੱਲੋ ਭਾਰ ਨਿਰੋਲ ਪਿੰਡ ਪੱਧਰ ਦੇ ਮੈਚ ਖੇਡੇ ਜਾਣਗੇ, ਜਦਕਿ ਦੂਸਰੇ ਦਿਨ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੀਆਂ 8 ਅਕੈਡਮੀਆਂ ਦੇ ਮੁਕਾਬਲੇ ਹੋਣਗੇ, ਜਿਨ੍ਹਾਂ 'ਚ ਪੰਜਾਬ-ਹਰਿਆਣਾ ਦੇ ਨਾਮਵਰ ਖਿਡਾਰੀ ਆਪਣੀ ਖੇਡ ਦਾ ਮੁਜ਼ਾਹਰਾ ਕਰਨਗੇ | ਇਸੇ ਦਿਨ ਕਬੱਡੀ 60 ਕਿੱਲੋ ਭਾਰ ਨਿਰੋਲ ਪਿੰਡ ਪੱਧਰ ਦੇ ਮੈਚ ਵੀ ਕਰਵਾਏ ਜਾਣਗੇ | ਜੇਤੂ ਟੀਮਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਲੱਬ ਦੇ ਸਮੂਹ ਅਹੁਦੇਦਾਰ-ਮੈਂਬਰਾਂ ਤੇ ਪਿੰਡ ਵਾਸੀਆਂ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ | ਖੇਡ ਮੇਲੇ ਦੌਰਾਨ ਆਪਣੇ ਸਮੇਂ ਦੇ ਧੁਨੰਤਰ ਸਾਬਕਾ ਕਬੱਡੀ ਖਿਡਾਰੀਆਂ ਦੇ ਵਿਸ਼ੇਸ਼ ਮਾਣ-ਸਨਮਾਨ ਵੀ ਕੀਤੇ ਜਾਣਗੇ |
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਲੇਖਕ ਰੂਪ ਚੰਦ ਸ਼ਰਮਾ ਦੀ ਪਲੇਠੀ ਪੁਸਤਕ 'ਪਾਂਡਵ ਬਨਵਾਸ' ਲੋਕ ਅਰਪਣ ਸਮਾਗਮ ਮੌਕੇ ਹੋਵੇਗਾ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।