26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਨਥੇਹਾ ਦੀ ਮਾਰਕੀਟ ਵਲੋਂ ਸਰਬੱਤ ਦੇ ਭਲੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 02-01-2026
ਸੀਂਗੋ ਮੰਡੀ, 1 ਜਨਵਰੀ (ਲੱਕਵਿੰਦਰ ਸ਼ਰਮਾ/ਪਿ੍ੰਸ ਗਰਗ)-ਨਵੇਂ ਸਾਲ ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਪਿੰਡ ਨਥੇਹਾ ਦੇ ਬੱਸ ਸਟੈਂਡ ਉਪਰ ਸਥਿਤ ਮਾਰਕੀਟ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੜਕਾਂ 'ਤੇ ਹੋ ਰਹੀਆਂ ਦੁਰਘਟਨਾਵਾਂ ਤੋਂ ਬਚਾਅ ਤੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਰਾਹੀਂ ਪ੍ਰਭੂ ਚਰਨਾਂ 'ਚ ਅਰਦਾਸ ਕੀਤੀ ਗਈ | ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਮਿੱਠੂ ਨੇ ਇਕੱਤਰ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰਬਾਣੀ ਸਾਨੂੰ ਸੱਚ, ਸੇਵਾ ਤੇ ਸਬਰ ਦੇ ਰਾਹ 'ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਸਾਰੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੀਏ, ਧੀਰਜ ਤੇ ਸਾਵਧਾਨੀ ਨਾਲ ਵਾਹਨ ਚਲਾਈਏ ਤਾਂ ਜੋ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ, ਨਾਲ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮਾਜ ਵਿਚ ਭਾਈਚਾਰਕ ਸਾਂਝ ਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮਾਰਕੀਟ ਦੇ ਮੁਹਤਬਰ ਜਸਵੀਰ ਸਿੰਘ ਚਾਹਲ, ਚਰਨਜੀਤ ਸਿੰਘ ਸੱਗੂ, ਸ਼ਰਨਜੀਤ ਸ਼ਰਮਾ ਅਤੇ ਮੇਜਰ ਸਿੰਘ ਚਾਹਲ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਧਾਰਮਿਕ ਤੇ ਸਮਾਜਿਕ ਕਾਰਜਾਂ ਨਾਲ ਕਰਨਾ ਤਾਂ ਜੋ ਇਲਾਕੇ 'ਚ ਅਮਨ-ਸ਼ਾਂਤੀ ਬਣੀ ਰਹੀ ਅਤੇ ਰਸਤਿਆਂ 'ਤੇ ਹੋ ਰਹੀਆਂ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇ | ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਸਰਬੱਤ ਦੇ ਭਲੇ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੋਹਰਾਇਆ | ਸਮਾਗਮ ਦੇ ਅੰਤ 'ਚ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ | ਪਿੰਡ ਵਾਸੀਆਂ ਤੇ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਲੀਲਾ ਸਿੰਘ ਗੋਲੇਵਾਲਾ, ਰਸ਼ਨਦੀਪ ਸਿੰਘ, ਦੀਪ ਸ਼ਰਮਾ, ਗਗਨਦੀਪ ਸਿੰਘ ਸਮੇਤ ਪਿੰਡ ਦੇ ਨੌਜਵਾਨਾਂ ਨੇ ਸੇਵਾਵਾਂ ਨਿਭਾਈਆਂ |
ਪਿਛਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ 'ਤੇ ਸਿਵਲ ਹਸਪਤਾਲ ਵਿਖੇ ਕਰਵਾਇਆ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਗੋਨਿਆਣਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਗਿੱਲਪੱਤੀ ਕੋਲ ਤਿੰਨ ਵਾਹਨਾਂ ਦੀ ਹੋਈ ਆਪਸੀ ਟੱਕਰ, ਮਾਲੀ ਨੁਕਸਾਨ-ਜਾਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।