26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਵਰ੍ਹੇ ਦੀ ਆਮਦ 'ਤੇ ਸਿਵਲ ਹਸਪਤਾਲ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>

ਅਜੀਤ ਡੈਸਕ 02-01-2026
ਤਲਵੰਡੀ ਸਾਬੋ, 1 ਜਨਵਰੀ (ਰਣਜੀਤ ਸਿੰਘ ਰਾਜੂ)- ਅੰਗਰੇਜ਼ੀ ਨਵੇਂ ਵਰ੍ਹੇ 2026 ਦੀ ਆਮਦ ਮੌਕੇ ਪ੍ਰਸ਼ੰਸਾਯੋਗ ਪਹਿਲ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜ਼ਨਲ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸਮੂਹ ਮੁਲਾਜ਼ਮਾਂ ਨੇ ਐੱਸ. ਐੱਮ. ਓ. ਡਾ. ਰਵੀਕਾਂਤ ਦੀ ਅਗਵਾਈ ਹੇਠ ਹਸਪਤਾਲ ਦੇ ਵਿਹੜੇ 'ਚ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਸਟਾਫ਼ ਤੇ ਸੇਵਾਮੁਕਤ ਮੁਲਾਜ਼ਮਾਂ ਤੋਂ ਇਲਾਵਾ ਵੱਡੀ ਗਿਣਤੀ ਮੁਹਤਬਰਾਂ ਨੇ ਹਾਜ਼ਰੀ ਭਰੀ | ਅੱਜ ਸਭ ਤੋਂ ਪਹਿਲਾਂ ਹਸਪਤਾਲ ਦੇ ਵਿਹੜੇ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਭੋਗ ਉਪਰੰਤ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਦਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਦਿਆਂ ਉਨ੍ਹਾਂ ਨੂੰ ਅੰਗਰੇਜ਼ੀ ਨਵੇਂ ਵਰ੍ਹੇ ਤੇ ਪ੍ਰਣ ਕਰਨ ਲਈ ਪ੍ਰੇਰਿਆ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਯਤਨ ਕਰਨਗੇ | ਉਨ੍ਹਾਂ ਨੇ ਡਾਕਟਰੀ ਕਿੱਤੇ ਨੂੰ ਬਹੁਤ ਸਤਿਕਾਰਿਤ ਦੱਸਦਿਆਂ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਮਾਨਵੀ ਹਿਤਾਂ ਲਈ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ | ਉੱਧਰ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ.ਰਵੀਕਾਂਤ ਨੇ ਸੰਬੋਧਨ ਦੌਰਾਨ ਕਿਹਾ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ 'ਚ ਮਰੀਜ਼ਾਂ ਦੀ ਬਿਹਤਰੀ ਲਈ ਨਿੱਤ ਨਵੇਂ ਯਤਨ ਕੀਤੇ ਜਾ ਰਹੇ ਹਨ ਅਤੇ ਅੱਜ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ 2026 ਵਰ੍ਹੇ 'ਚ ਹਸਪਤਾਲ ਨੂੰ ਪੰਜਾਬ ਦੇ ਬਿਹਤਰੀਨ ਹਸਪਤਾਲਾਂ 'ਚ ਸ਼ੁਮਾਰ ਕਰਨ ਲਈ ਯਤਨ ਆਰੰਭਣਗੇ | ਉਨ੍ਹਾਂ ਨੇ ਧਾਰਮਿਕ ਸਮਾਗਮ 'ਚ ਸਹਿਯੋਗ ਲਈ ਹਸਪਤਾਲ ਦੇ ਡਾਕਟਰਾਂ, ਮਲਟੀਪਰਪਜ਼ ਹੈਲਥ ਵਰਕਰਜ਼, ਪੈਰਾ ਮੈਡੀਕਲ ਸਟਾਫ਼, ਲੈਬੋਰੇਟਰੀ ਟੈਕਨੀਸ਼ੀਅਨਾਂ ਦੇ ਨਾਲ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਡੀ. ਐਸ. ਪੀ. ਤਲਵੰਡੀ ਸਾਬੋ ਹਰਪ੍ਰੀਤ ਸਿੰਘ, ਥਾਣਾ ਤਲਵੰਡੀ ਸਾਬੋ ਮੁਖੀ ਹਰਬੰਸ ਸਿੰਘ, ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ, ਨਗਰ ਕੌਂਸਲ ਪ੍ਰਧਾਨ ਵਲੋਂ ਹਰਜੀਤ ਸਿੰਘ ਸਰਾਂ, ਸੁਖਦੇਵ ਸਿੰਘ ਕੌਂਸਲਰ, ਹਰਬੰਸ ਸਿੰਘ ਸਾਬਕਾ ਕਾ.ਪ੍ਰਧਾਨ ਨਗਰ ਕੌਂਸਲ, ਕੈਮਿਸਟ ਐਸੋਸੀਏਸ਼ਨ ਪ੍ਰਧਾਨ ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮੁਹਤਬਰਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਪੱਤਰਕਾਰਾਂ ਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੀਡੀਆ ਜਗਤ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਨਥੇਹਾ ਦੀ ਮਾਰਕੀਟ ਵਲੋਂ ਸਰਬੱਤ ਦੇ ਭਲੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।