24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਆਗੂ 'ਤੇ ਲੱਗੇ ਸਿਹਤ ਮਹਿਕਮੇ ਦੀ ਵਿਧਵਾ ਕਰਮਚਾਰੀ ਨੂੰ ਤੰਗ ਪ੍ਰੇਸ਼ਾਨ ਦੇ ਦੋਸ਼ <br/>

ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ): ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਨਾਲ ਸਬੰਧਿਤ ਆਮ ਆਦਮੀ ਪਾਰਟੀ (ਆਪ) ਦੇ ਇਕ ਆਗੂ 'ਤੇ ਸਿਹਤ ਮਹਿਕਮੇ 'ਚ ਕੰਮ ਕਰਦੀ ਇਕ ਵਿਧਵਾ ਕਰਮਚਾਰੀ ਨੂੰ ਤੰਗ ਪ੍ਰੇਸ਼ਾਨ ਦੇ ਕਥਿਤ ਦੋਸ਼ ਲੱਗੇ ਹਨ, ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਜਨਤਕ ਜਥੇਬੰਦੀਆਂ ਉਸ ਦੇ ਹੱਕ 'ਚ ਉੱਤਰ ਆਈਆਂ ਹਨ, ਜਿੰਨ੍ਹਾਂ ਨੇ ਅੱਜ ਸਿਵਲ ਸਰਜਨ ਬਠਿੰਡਾ ਨੂੰ ਮਿਲ ਕੇ ਉੱਕਤ ਆਗੂ ਦੇ ਖ਼ਿਲਾਫ਼ ਕਾਨੰੂਨੀ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਹੈ | ਵਫ਼ਦ 'ਚ ਸ਼ਾਮਲ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਆਗੂ ਗਗਨਦੀਪ ਸਿੰਘ ਭੁੱਲਰ, ਡੀ.ਟੀ.ਐਫ. ਆਗੂ ਬਲਜਿੰਦਰ ਸਿੰਘ ਤੇ ਰੇਸ਼ਮ ਸਿੰਘ ਖੇਮੂਆਣਾ, ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ, ਭਾਕਿਯੂ ਡਕੌਂਦਾ ਧਨੇਰ ਦੇ ਆਗੂ ਅਮਰਜੀਤ ਸਿੰਘ ਹਨੀ, ਭਾਕਿਯੂ ਡਕੌਂਦਾ (ਬੁਰਜਗਿੱਲ) ਦੇ ਆਗੂ ਬੂਟਾ ਸਿੰਘ ਤੁੰਗਵਾਲੀ ਤੇ ਨੌਜਵਾਨ ਆਗੂ ਅਸ਼ਵਨੀ ਘੁੱਦਾ ਨੇ ਦੱਸਿਆ ਕਿ ਬਠਿੰਡਾ ਦੇ ਸਿਵਲ ਹਸਪਤਾਲ 'ਚ ਕੰਮ ਕਰਦੀ ਪੀੜਤ ਵਿਧਵਾ ਮਹਿਲਾ ਕਰਮਚਾਰੀ ਦੇ ਦੱਸਣ ਅਨੁਸਾਰ ਘੁੱਦਾ ਪਿੰਡ ਦਾ ਇਕ ਆਪ ਆਗੂ ਪਿਛਲੇ ਕਾਫੀ ਸਮੇਂ ਤੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਹੈ, ਜਿਸ ਦੇ ਖ਼ਿਲਾਫ਼ ਉਸ ਨੇ ਕਰੀਬ ਇਕ ਮਹੀਨਾ ਪਹਿਲਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸ ਆਗੂ 'ਤੇ ਮਹਿਲਾ ਸਿਹਤ ਕਰਮਚਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਹਨ ਤੇ ਇਸ ਨੇ ਮੁਆਫ਼ੀ ਮੰਗ ਕੇ ਖਹਿੜਾ ਛੁਡਵਾਇਆ ਸੀ, ਪਰ ਉਹ ਫੇਰ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਵਫ਼ਦ ਨੇ ਸਿਵਲ ਸਰਜਨ ਤੋਂ ਮੰਗ ਕੀਤੀ ਕਿ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਤੁਰੰਤ ਕਥਿਤ ਦੋਸ਼ੀ ਦੇ ਖ਼ਿਲਾਫ਼ ਬਣਦੀ ਕਾਨੰੂਨੀ ਕਾਰਵਾਈ ਕਰਵਾਈ ਜਾਵੇ ਤੇ ਉਸ ਦੀ ਸਰਕਾਰੀ ਹਸਪਤਾਲਾਂ 'ਚ ਦਖ਼ਲਅੰਦਾਜ਼ੀ ਬੰਦ ਕਰਵਾਈ ਜਾਵੇ, ਨਹੀਂ ਤਾਂ ਜਥੇਬੰਦੀਆਂ 12 ਅਪ੍ਰੈਲ ਨੂੰ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣਗੀਆਂ |

ਪਿਛਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ 13 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਉੱਤਰੀ ਭਾਰਤ ਦੀ ਸਭ ਤੋਂ ਵੱਡੀ 'ਭਾਈ ਦਵਿੰਦਰ ਸਿੰਘ ਸ਼ੂਟਿੰਗ ਰੇਂਜ' ਦਾ ਉਦਘਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।