31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਸ਼ਾ ਤਸਕਰ 8.20 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 8.20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਇਸ ਮਾਮਲੇ ਦੇ ਜਾਂਚ ਪੁਲਿਸ ਅਧਿਕਾਰੀ ਹੌਲਦਾਰ ਮੱਖਣ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਨੌਰਥ ਅਸਟੇਟ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 8.20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰੋਹਿਤ ਕੁਮਾਰ ਵਾਸੀ ਅਗਰਵਾਲ ਕਲੋਨੀ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਅਗਲੀ ਖ਼ਬਰ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।