31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਹਸਪਤਾਲ ਦੀ ਪਾਰਕਿੰਗ 'ਚੋਂ ਬੇਸਹਾਰਾ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸਿਵਲ ਹਸਪਤਾਲ ਦੀ ਪਾਰਕਿੰਗ ਵਿਚ ਇਕ ਲਾਸ਼ ਮਿਲੀ ਹੈ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਲੈ ਕੇ ਹਸਪਤਾਲ ਦੇ ਪਾਰਕਿੰਗ ਸਥਾਨ ਪਹੁੰਚੀ, ਜਿੱਥੇ ਇਕ ਵਿਅਕਤੀ ਦੀ ਲਾਸ਼ ਪਈ ਸੀ | ਸਹਾਰਾ ਟੀਮ ਨੇ ਸਿਵਲ ਹਸਪਤਾਲ ਚੌਕੀ ਨੂੰ ਸੂਚਿਤ ਕੀਤਾ ਅਤੇ ਮਿ੍ਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ | ਸਹਾਰਾ ਜਨ ਸੇਵਾ ਦੇ ਮੁਖੀ ਨੇ ਦੱਸਿਆ ਕਿ ਪਾਰਕਿੰਗ ਵਾਲਿਆਂ ਦੇ ਕਹਿਣ ਮੁਤਾਬਿਕ ਮਿ੍ਤਕ ਪਿਛਲੇ ਕਈ ਦਿਨਾਂ ਤੋਂ ਇੱਥੇ ਬੈਠਾ ਰਹਿੰਦਾ ਸੀ ਅਤੇ ਇੱਥੇ ਖਾਣਾ ਆਦਿ ਖਾਂਦਾ ਸੀ | ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਮੁਰਦਾਘਰ ਵਿਚ ਸੁਰੱਖਿਅਤ ਰੱਖ ਕੇ ਅਤੇ ਇਸ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਡਾਇਰੈਕਟਰ ਵਲੋਂ ਬਠਿੰਡਾ ਵਿਚ ਜਨਗਣਨਾ 2027 ਫੇਜ਼-1 ਦੀ ਪ੍ਰਗਤੀ ਦੀ ਸਮੀਖਿਆ <br/> ਅਗਲੀ ਖ਼ਬਰ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।