31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਜਣੇ ਗਿ੍ਫ਼ਤਾਰ, ਚਾਰ ਜਣੇ ਜ਼ਮਾਨਤ 'ਤੇ ਛੱਡੇ <br/>

ਅਜੀਤ ਡੈਸਕ 16-06-2026
ਬਠਿੰਡਾ, 15 ਜੂਨ (ਪੱਤਰ ਪ੍ਰੇਰਕ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਤੋਂ ਪੰਜ ਜਣਿਆਂ ਨੂੰ ਹੈਰੋੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ਼ ਸਬੰਧਿਤ ਪੁਲਿਸ ਥਾਣਿਆਂ ਵਿਚ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਇਨ੍ਹਾਂ 'ਚੋਂ ਚਾਰ ਜਣਿਆਂ ਨੂੰ ਜ਼ਮਾਨਤ ਉਪਰ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਸਥਾਨਕ ਭਾਗੂ ਰੋਡ 'ਤੇ ਜਲ ਘਰ ਨਜ਼ਦੀਕ ਦੋ ਵਿਅਕਤੀਆਂ ਸੋਨੀ ਵਾਸੀ ਕੋਟਸ਼ਮੀਰ ਤੇ ਦੇਵਰਾਜ ਵਾਸੀ ਹਾਜੀ ਰਤਨ ਬਠਿੰਡਾ ਨੂੰ 4.37 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਖਿਲਾਫ ਥਾਣਾ ਸਿਵਲ ਲਾਈਨ 'ਚ ਮੁਕੱਦਮਾ ਦਰਜ ਕਰਨ ਬਾਅਦ ਦੋਵਾਂ ਨੂੰ ਜ਼ਮਾਨਤ ਉਪਰ ਛੱਡ ਦਿੱਤਾ ਗਿਆ | ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਵਲੋਂ ਗੁਰਨਾਮ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 03 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਕੈਂਟ ਦੀ ਪੁਲਿਸ ਵਲੋਂ ਅਵਤਾਰ ਸਿੰਘ ਵਾਸੀ ਗੋਬਿੰਦਪੁਰਾ ਨੂੰ 3.14 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੇ ਖਿਲਾਫ਼ ਸਬੰਧਿਤ ਥਾਣਿਆਂ 'ਚ ਮੁਕੱਦਮੇ ਦਰਜ ਕਰਨ ਬਾਅਦ ਉਨ੍ਹਾਂ ਨੂੰ ਜ਼ਮਾਨਤ ਉਪਰ ਰਿਹਾ ਕਰ ਦਿੱਤਾ ਹੈ | ਇਸ ਤੋਂ ਇਲਾਵਾ ਥਾਣਾ ਸਦਰ ਬਠਿੰਡਾ ਦੀ ਪੁਲਿਸ ਵਲੋਂ ਗਿੰਦਰ ਸਿੰਘ ਵਾਸੀ ਬੀੜ ਤਲਾਬ ਨੂੰ 08 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖਿਲਾਫ਼ ਥਾਣਾ ਸਦਰ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਭਾਈ ਰੂਪਾ ਵਿਖੇ 40 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ <br/> ਅਗਲੀ ਖ਼ਬਰ ਸਵਰਨ ਭੰਗੂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਤੇ ਕਵੀ ਦਰਬਾਰ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।