31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਟੀ.ਬੀ. ਦੇ ਖ਼ਾਤਮੇ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਡਾ. ਸ਼ੈਲੀ ਅਰੋੜਾ ਐੱਸ. ਐੱਮ. ਓ.

ਰਾਮਪੁਰਾ ਫੂਲ, 30 ਅਗਸਤ (ਹੇਮੰਤ ਕੁਮਾਰ ਸ਼ਰਮਾ) : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.

ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਸੰਬੰਧੀ ਜਾਗਰੂਕ ਕਰਦੇ ਹੋਏ ਸਿਹਤ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ। 31-08-2026
ਰਾਮਪੁਰਾ ਫੂਲ, 30 ਅਗਸਤ (ਹੇਮੰਤ ਕੁਮਾਰ ਸ਼ਰਮਾ) : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਬਾਲਿਆਂਵਾਲੀ ਡਾ. ਸ਼ੈਲੀ ਅਰੋੜਾ ਦੀ ਅਗਵਾਈ ਹੇਠ ਟੀ.ਬੀ ਮੁਕਤ ਅਭਿਆਨ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਅਤੇ ਸਿਹਤ ਸੰਸਥਾਵਾਂ ਵਿਚ ਟੀ.ਬੀ ਦੀ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਟੀ.ਬੀ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ਤੋਂ ਵੱਧ ਖੰਘ ਰਹਿਣਾ, ਬੁਖ਼ਾਰ, ਰਾਤ ਸਮੇਂ ਪਸੀਨਾ ਆਉਣਾ, ਭੁੱਖ ਘੱਟ ਲੱਗਣਾ, ਵਜ਼ਨ ਘਟਣਾ ਅਤੇ ਕਫ਼ ਵਿਚ ਖੂਨ ਆਉਣਾ ਟੀ.ਬੀ ਦੇ ਮੁੱਖ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਹਸਪਤਾਲਾਂ ਵਿਚ ਟੀ.ਬੀ ਦੀ ਜਾਂਚ ਅਤੇ ਇਲਾਜ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਉਪਲਬਧ ਹਨ। ਡਾ. ਸ਼ੈਲੀ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀ.ਬੀ ਸੰਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣਾਂ ਨੂੰ ਅਣਡਿੱਠਾ ਨਾ ਕਰਨ ਅਤੇ ਸਮੇਂ ਸਿਰ ਜਾਂਚ ਕਰਵਾ ਕੇ ਟੀ.ਬੀ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਵਲੋਂ ਲੋਕਾਂ ਨੂੰ ਟੀ.ਬੀ ਦੇ ਲੱਛਣਾਂ, ਬਚਾਅ ਦੇ ਤਰੀਕਿਆਂ, ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਅਤੇ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਏ ਜਾ ਰਹੇ ਮੁਫ਼ਤ ਇਲਾਜ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਗੁਰਮੀਤ ਕੌਰ ਐਲ.ਐਚ.ਵੀ., ਪਰਮਿੰਦਰਪਾਲ ਸਿੰਘ ਸਿਹਤ ਕਰਮਚਾਰੀ, ਮਿਸ ਕਮਲਦੀਪ ਕੌਰ ਏ.ਐਨ.ਐਮ., ਕਰਮਜੀਤ ਕੌਰ ਏ.ਐਨ.ਐਮ., ਹਰਪਾਲ ਕੌਰ ਆਸ਼ਾ ਵਰਕਰ, ਚੰਚਲ ਆਸ਼ਾ ਵਰਕਰ, ਰੂਬੀ ਰਾਣੀ ਆਸ਼ਾ ਵਰਕਰ, ਗੁਰਜੀਤ ਕੌਰ ਆਸ਼ਾ ਵਰਕਰ, ਸ਼ੀਲਾ ਆਸ਼ਾ ਵਰਕਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਹੱਲ ਕਰਵਾਵਾਂਗੇ- ਕ੍ਰਿਸ਼ਨ ਸਿੰਘ ਭਾਗੀਵਾਂਦਰ ਅਗਲੀ ਖ਼ਬਰ ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਜਤਿੰਦਰ ਸ਼ੈਂਕੀ ਗੋਇਲ ਪ੍ਰਧਾਨ। ਅੱਗਰਵਾਲ ਧਰਮਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।