ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਹੱਲ ਕਰਵਾਵਾਂਗੇ- ਕ੍ਰਿਸ਼ਨ ਸਿੰਘ ਭਾਗੀਵਾਂਦਰ
ਰਾਮਾ ਮੰਡੀ, 30 ਅਗਸਤ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਕਮਾਲੂ ਵਿਖੇ ਕ੍ਰਿਸ਼ਨ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ।
ਪ
ਪਿੰਡ ਕਮਾਲੂ ਵਿਖੇ ਮੀਟਿੰਗ ਦੌਰਾਨ ਵਰਕਰਾਂ ਦੇ ਨਾਲ ਤਲਵੰਡੀ ਸਾਬੋ ਤੋਂ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ
31-08-2026
ਰਾਮਾ ਮੰਡੀ, 30 ਅਗਸਤ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਪਿੰਡ ਕਮਾਲੂ ਵਿਖੇ ਕ੍ਰਿਸ਼ਨ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ। ਜਿਸ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਦੇ ਲੋਕ ਬਹੁਤ ਦੁਖੀ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਵੀ ਵਿਗੜ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਮਾ ਮੰਡੀ ਸ਼ਹਿਰ ਦੀਆਂ ਸਾਰੀਆਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਰਾਮਾ ਮੰਡੀ ਦਾ ਕੋਈ ਵੀ ਵਿਕਾਸ ਨਹੀਂ ਹੋਇਆ ਹੈ ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕਰਵਾਵਾਂਗੇ। ਇਸ ਮੌਕੇ ਬਲਵਿੰਦਰ ਸਿੰਘ ਸਿੰਗੋ, ਮਾਸ਼ਾ ਸਿੰਘ ਸੀਂਗੋ, ਮੇਜਰ ਸਿੰਘ, ਦਿਲਪ੍ਰੀਤ ਸਿੰਘ, ਬੇਅੰਤ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਰਾਜਾ ਸਿੰਘ ਕਮਾਲੂ, ਜਗਤਾਰ ਸਿੰਘ, ਅੰਮ੍ਰਿਤ ਸਿੰਘ, ਰਣਵੀਰ ਸਿੰਘ ਸ਼ੇਖਪੁਰਾ, ਰਾਮ ਸਿੰਘ ਯੂਥ ਆਗੂ ਬਲਜੀਤ ਸਿੰਘ, ਜਗਤਾਰ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।