31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੋਹਰ ਸਿੰਘ ਵਾਲਾ ਦੇ ਵਿਕਾਸ ਲਈ 20 ਲੱਖ ਦੀ ਗਰਾਂਟ, ਸਟੇਟ ਹਾਈਵੇ ਤੱਕ ਬਣੇਗੀ ਸੜਕ- ਵਿਧਾਇਕ ਸਿੰਗਲਾ

ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

ਪਿੰਡ ਮੋਹਰ ਸਿੰਘ ਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ। ਤਸਵੀਰ : ਬਲਕਾਰ ਸਿੰਘ ਸਹੋਤਾ ਗੁਰਜੰਟ ਸਿੰਘ ਸਿਵੀਆਂ, ਰਜਨੀਸ਼ ਰਾਜੂ ਅਤੇ ਵਰਕਰ ਸਾਂਝੇ ਤੌਰ ’ਤੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡਦੇ ਹੋਏ। ਤਸਵੀਰ: ਲਛਮਣ ਦਾਸ ਗਰਗ 31-08-2026
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮੋਹਰ ਸਿੰਘ ਵਾਲਾ ਨੂੰ ਸਟੇਟ ਹਾਈਵੇ ਨਾਲ ਜੋੜਨ ਲਈ ਸੜਕ ਬਣਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ’ਚ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਦੇ ਇਸ ਐਲਾਨ ਨਾਲ ਪਿੰਡ ਵਾਸੀਆਂ ’ਚ ਖ਼ੁਸ਼ੀ ਦੀ ਲਹਿਰ ਪਾਈ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੀਆਂ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦੇ ਵਿਧਾਇਕ ਦੇ ਸਾਹਮਣੇ ਰੱਖੇ। ਵਿਧਾਇਕ ਨੇ ਕਿਹਾ ਕਿ ਲੋਕਾਂ ਵਲੋਂ ਦੱਸੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀਆਂ ਤਰਜੀਹਾਂ ’ਚ ਸ਼ਾਮਲ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਆਉਣ ਵਾਲੇ ਸਮੇਂ ਲਈ ਹੁਣੇ ਤੋਂ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਪਰਮਿੰਦਰ ਸਿੰਘ ਕੂੰਨਰ, ਕੁੰਦਨ ਸਿੰਘ, ਬਲਵਿੰਦਰ ਸਿੰਘ, ਬਚਿੱਤਰ ਸਿੰਘ, ਬੇਅੰਤ ਸਿੰਘ, ਪੰਚ ਸੁਖਵਿੰਦਰ ਸਿੰਘ, ਸਰਪੰਚ ਜਤਿੰਦਰ ਸਿੰਘ ਸਮਾਓਂ, ਬਲਵਿੰਦਰ ਸਿੰਘ, ਭੋਲਾ ਸਿੰਘ, ਅਮਰੀਕ ਸਿੰਘ, ਸ਼ਿੰਗਾਰਾ ਸਿੰਘ, ਭੀਮ ਖਾਂ, ਅਲੀ ਖਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਨੇੜੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਅਗਲੀ ਖ਼ਬਰ ਗੁਰਜੰਟ ਸਿੰਘ ਸਿਵੀਆ ਉਪ ਚੇਅਰਮੈਨ ਐੱਸ.ਸੀ. ਕਾਰਪੋਰੇਸ਼ਨ ਪੰਜਾਬ ਨੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।