31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਦਾ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਬੋਹਾ, 30 ਅਗਸਤ (ਰਮੇਸ਼ ਤਾਂਗੜੀ)- ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਸਥਾਨਕ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਲੜਕੀਆਂ ਦੇ ਅੰਡਰ-17 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ’ਚ ਰਮਨਪ੍ਰੀਤ ਕੌਰ ਨੇ ਪਹਿਲਾ, ਲੜਕਿਆਂ ਦੇ ਅੰਡਰ-17 ਈਵੈਂਟ ’ਚ ਏਕਮਜੋਤ ਸਿੰਘ, ਗੁਰਨੂਰ ਸਿੰਘ ਤੇ ਸਤਗੁਰ ਪੁਰੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 31-08-2026
ਬੋਹਾ, 30 ਅਗਸਤ (ਰਮੇਸ਼ ਤਾਂਗੜੀ)- ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਸਥਾਨਕ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਲੜਕੀਆਂ ਦੇ ਅੰਡਰ-17 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ’ਚ ਰਮਨਪ੍ਰੀਤ ਕੌਰ ਨੇ ਪਹਿਲਾ, ਲੜਕਿਆਂ ਦੇ ਅੰਡਰ-17 ਈਵੈਂਟ ’ਚ ਏਕਮਜੋਤ ਸਿੰਘ, ਗੁਰਨੂਰ ਸਿੰਘ ਤੇ ਸਤਗੁਰ ਪੁਰੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-19 ਮੁਕਾਬਲਿਆਂ ’ਚ ਜੈਸਮੀਨ ਕੌਰ ਨੇ ਪਹਿਲਾ ਤੇ ਜਸ਼ਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ 6 ਰਾਈਫ਼ਲ ਸ਼ੂਟਿੰਗ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਰੂਪਨਗਰ ਵਿਖੇ ਭਾਗ ਲੈਣਗੇ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚ ਬਲਵਿੰਦਰ ਸਿੰਘ ਬੁਢਲਾਡਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ’ਤੇ ਆਧਾਰਿਤ ਮੁਕਾਬਲਾ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਭੰਮੇ ਖ਼ੁਰਦ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।