31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਗਰ ਕੌਂਸਲ ਵਲੋਂ ਦੁਕਾਨਦਾਰਾਂ ਨੂੰ ਸੜਕਾਂ ਤੋਂ ਸਮਾਨ ਚੁੱਕਣ ਦੀ ਅਪੀਲ

ਬਰੇਟਾ, 30 ਅਗਸਤ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਸੜਕਾਂ ਅਤੇ ਗਲੀਆਂ ਦੇ ਕਿਨਾਰੇ ਰੱਖੇ ਆਪਣੇ ਸਮਾਨ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ। ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਦੁਕਾਨ ਤੋਂ ਬਾਹਰ ਸੜਕ ’ਤੇ ਰੱਖਣ ਕਾਰਨ ਆਵਾਜਾਈ ’ਚ ਵਿਘਨ ਪੈ ਰਿਹਾ ਹੈ ਅਤੇ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 31-08-2026
ਬਰੇਟਾ, 30 ਅਗਸਤ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਸੜਕਾਂ ਅਤੇ ਗਲੀਆਂ ਦੇ ਕਿਨਾਰੇ ਰੱਖੇ ਆਪਣੇ ਸਮਾਨ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ। ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਦੁਕਾਨ ਤੋਂ ਬਾਹਰ ਸੜਕ ’ਤੇ ਰੱਖਣ ਕਾਰਨ ਆਵਾਜਾਈ ’ਚ ਵਿਘਨ ਪੈ ਰਿਹਾ ਹੈ ਅਤੇ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਕੌਂਸਲ ਪ੍ਰਧਾਨ ਸੰਦੀਪ ਸਿੰਘ ਬੱਗਾ ਨੇ ਕਿਹਾ ਕਿ ਇਹ ਸਿਰਫ਼ ਇੱਕ ਅਪੀਲ ਹੈ ਅਤੇ ਫ਼ਿਲਹਾਲ ਦੁਕਾਨਦਾਰਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਂਸਲ ਚਾਹੁੰਦੀ ਹੈ ਕਿ ਦੁਕਾਨਦਾਰ ਖ਼ੁਦ ਹੀ ਸਮਝਦਾਰੀ ਦਿਖਾਉਂਦੇ ਹੋਏ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਜਾਂ ਨਿਰਧਾਰਿਤ ਥਾਵਾਂ ’ਤੇ ਰੱਖਣ ਤਾਂ ਜੋ ਸੜਕਾਂ ਖੁੱਲ੍ਹੀਆਂ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਿਆ ਜਾ ਸਕੇ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਜੇਕਰ ਦੁਕਾਨਦਾਰ ਖ਼ੁਦ ਸਹਿਯੋਗ ਨਹੀਂ ਦਿੰਦੇ ਤਾਂ ਭਵਿੱਖ ’ਚ ਨਗਰ ਕੌਂਸਲ ਨੂੰ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ। ਸ਼ਹਿਰ ਵਾਸੀਆਂ ਵਲੋਂ ਵੀ ਨਗਰ ਕੌਂਸਲ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਦੁਕਾਨਦਾਰ ਇਸ ਅਪੀਲ ਨੂੰ ਗੰਭੀਰਤਾ ਨਾਲ ਲੈਣਗੇ ਤਾਂ ਜੋ ਸ਼ਹਿਰ ਦੀਆਂ ਸੜਕਾਂ ਸਾਫ਼-ਸੁਥਰੀਆਂ ਅਤੇ ਆਵਾਜਾਈ ਲਈ ਖੁੱਲ੍ਹੀਆਂ ਰਹਿ ਸਕਣ।
ਪਿਛਲੀ ਖ਼ਬਰ ਮੁਕੇਮ ਕੁਮਾਰ ਪਿੰਟੂ ਭਾਰਤੀਆ ਮਹਾਵੀਰ ਦਲ ਦੇ ਮੁੜ ਪ੍ਰਧਾਨ ਬਣੇ ਅਗਲੀ ਖ਼ਬਰ ਮਰਹੂਮ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ 7ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।