31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡੀ.ਏ.ਵੀ. ਕੋਟਕਪੂਰਾ ਦੇ ਵਿਦਿਆਰਥੀਆਂ ਨੇ ‘ਆਪਣਾ ਘਰ’ ਆਸ਼ਰਮ ਵਿਖੇ ਕੀਤੀ ਸੇਵਾ

ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਡੀ. ਏ.

ਅਜੀਤ ਡੈਸਕ 31-08-2026
ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਛੇਵੀਂ ਤੋਂ ਨੌਵੀਂ ਜਮਾਤ ਦੇ ਆਰੀਆ ਯੁਵਾ ਸਮਾਜ ਦੇ ਵਿਦਿਆਰਥੀਆਂ ਨੇ ਸਕੂਲ ਦੇ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ‘ਆਪਣਾ ਘਰ’ ਆਸ਼ਰਮ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਲੋੜੀਂਦੀ ਸਮੱਗਰੀ, ਕੱਪੜੇ, ਰਾਸ਼ਨ ਅਤੇ 11 ਹਜ਼ਾਰ ਰੁਪਏ ਦੀ ਨਕਦ ਰਾਸੀ ਭੇਟ ਕੀਤੀ ਗਈ। ‘ਆਪਣਾ ਘਰ’ ਆਸ਼ਰਮ ਦੇ ਪ੍ਰਧਾਨ ਕੇਵਲ ਕਿ੍ਰਸ਼ਨ ਕਟਾਰੀਆ ਅਤੇ ਵਾਈਸ ਪ੍ਰਧਾਨ ਕਵਿਤਾ ਸ਼ਰਮਾ, ਸੀਨੀਅਰ ਮੈਂਬਰ ਰਜਨੀਸ਼ ਸ਼ਰਮਾ ਅਤੇ ਖ਼ਜਾਨਚੀ ਨਰੇਸ਼ ਗਰੋਵਰ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਸ਼ਰਮ ਦੇ ਕੰਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਵਲੋਂ ਕੀਤੀ ਗਈ ਸੇਵਾ ਅਤੇ ਸਹਾਇਤਾ ਨੂੰ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਦੱਸਿਆ। ਵਿਦਿਆਰਥੀਆਂ ਦਾ ਇਹ ਉਪਰਾਲਾ ਨਾ ਸਿਰਫ਼ ਉਨ੍ਹਾਂ ਦੀ ਸੰਵੇਦਨਸ਼ੀਲ ਸੋਚ ਨੂੰ ਦਰਸਾਉਂਦਾ ਹੈ, ਸਗੋਂ ਹੋਰਨਾਂ ਨੂੰ ਵੀ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ। ਪਿ੍ਰੰਸੀਪਲ ਡਾ.ਕੰਗ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਬਲਕਿ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਅਜਿਹੇ ਸੇਵਾ ਕਾਰਜ ਵਿਦਿਆਰਥੀਆਂ ਵਿਚ ਦਇਆ, ਹਮਦਰਦੀ, ਸਹਿਯੋਗ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਸੁਮਨਪੁਰੀ, ਅਧਿਆਪਕਾ ਰਜਨੀ ਸ਼ਰਮਾ, ਵੀਨੂੰ ਢੀਂਗਰਾ, ਸਰੋਜ ਬਾਲਾ, ਨਿਸੂ ਰਾਣੀ, ਗੁਰਪ੍ਰੀਤ ਸਿੰਘ ਅਤੇ ਕਮਲੇਸ਼ ਸ਼ਾਸ਼ਤਰੀ ਨੂੰ ਸੇਵਾ ਕਾਰਜ ਵਿਚ ਜੁਟੇ ਰਹਿਣ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ-ਸੂਬਾ ਸਿੰਘ ਬਾਦਲ ਅਗਲੀ ਖ਼ਬਰ ਕਿਸਾਨ ਯੂਨੀਅਨ ਫ਼ਤਹਿ ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।