18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿੱਖਿਆ ਅਧਿਕਾਰੀ ਮੇਵਾ ਸਿੰਘ ਸਿੱਧੂ ਦਾ ਦਿਹਾਂਤ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ’ਚ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਉਣ ਵਾਲੇ ਮੇਵਾ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ। ਉਹ 60 ਵਰ੍ਹਿਆਂ ਦੇ ਸਨ।

ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ’ਚ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾਉਣ ਵਾਲੇ ਮੇਵਾ ਸਿੰਘ ਸਿੱਧੂ ਦਾ ਦਿਹਾਂਤ ਹੋ ਗਿਆ। ਉਹ 60 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਦਾਣਾ ਮੰਡੀ ਸਥਿਤ ਰਾਮਬਾਗ ਵਿਖੇ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੇ ਪੁੱਤਰ ਅਰਸ਼ਪ੍ਰੀਤ ਸਿੰਘ ਸਿੱਧ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖਿਆ ਵਿਭਾਗ ਜੁੜੀਆਂ ਸ਼ਖ਼ਸੀਅਤਾਂ, ਸਾਬਕਾ ਅਧਿਕਾਰੀਆਂ, ਅਧਿਆਪਕਾਂ, ਸਮਾਜ ਸੇਵੀਆਂ, ਰਾਜਨੀਤਕ ਆਗੂਆਂ ਅਤੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਪਿੰਡ ਚੱਕ ਰਾਮ ਸਿੰਘ ਵਾਲਾ ਦੇ ਜੰਮਪਲ ਸ. ਮੇਵਾ ਸਿੰਘ ਸਿੱਧੂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਦੇ ਨਾਲ ਨਾਲ ਸਿੱਖਿਆ ਵਿਭਾਗ ਪੰਜਾਬ ਵਿਚ ਡਿਪਟੀ ਡਾਇਰੈਕਟਰ (ਖੇਡਾਂ) ਵਜੋਂ ਵੀ ਲੰਬਾ ਸਮਾਂ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਹਾਜ਼ਰੀਨ ਸ਼ਖ਼ਸੀਅਤਾਂ ’ਚ ਸਾਬਕਾ ਡੀ.ਈ.ਓ. ਸੁਰਜੀਤ ਸਿੰਘ, ਖੁਸ਼ਬੀਰ ਸਿੰਘ, ਕੁਲਵੰਤ ਸਿੰਘ, ਸ਼ਿਵਪਾਲ ਗੋਇਲ, ਸਿਕੰਦਰ ਸਿੰਘ ਧਾਲੀਵਾਲ, ਪ੍ਰਿੰ. ਡਾ. ਸੁਰਜੀਤ ਸਿੰਘ, ਸਾਬਕਾ ਏ.ਈ.ਓ. ਹਰਨੇਕ ਸਿੰਘ ਵਿਰਕ, ਸਾਬਕਾ ਡਿਪਟੀ ਡੀ.ਈ.ਓ. ਇਕਬਾਲ ਸਿੰਘ ਬੁੱਟਰ, ਸੁਖਬੀਰ ਸਿੰਘ, ਮਹਿੰਦਰਪਾਲ, ਹਰਮੰਦਰ ਸਿੰਘ ਬਰਾੜ ਸੂਬਾ ਸਕੱਤਰ ਸਾਬਕਾ ਇੰਪਲਾਈਜ਼ ਵਿੰਗ ‘ ਆਪ’, ਗੁਰਚਰਨ ਸਿੰਘ ਬਰਾੜ ਜੰਡਾਂਵਾਲਾ, ਰਣਜੀਤ ਸਿੰਘ ਜੰਡਾਂਵਾਲਾ, ਬਲਜੀਤ ਸਿੰਘ ਮਸ਼ਾਣਾ ਵੈਟਰਨ ਅਥਲੀਟ, ਜਸਪਾਲ ਸੀਰਾ ਮਸ਼ਾਣਾ, ਕੁਲਵਿੰਦਰ ਕਟਾਰੀਆ, ਰਣਜੀਤ ਸਿੰਘ ਮਾਨ, ਪ੍ਰਿੰ. ਸਾਧੂ ਸਿੰਘ, ਕੌਂਸਲਰ ਨਰਪਿ ੰਦਰ ਰਵੀ ਜਲਾਲ, ਗ਼ਜ਼ਲਗੋ ਸੁਰਿੰਦਰਪ੍ਰੀਤ ਘਣੀਆਂ, ਸ਼੍ਰੋਮਣੀ ਅਕਾਲੀ ਦਲ ਹਲਕਾ ਭੁੱਚੋ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਜਗਤਾਰ ਸਿੰਘ ਬਾਠ, ਜਸਮੇਲ ਸਿੰਘ ਲੋਕ ਮੋਰਚਾ ਆਗੂ, ਪ੍ਰੋ. ਮਲਕੀਤ ਸਿੰਘ, ਕੁਲਦੀਪ ਸਿੰਘ ਰੋਮਾਣਾ, ਗੁਰਮੀਤ ਬੰਬੀਹਾ ਆਦਿ ਸਮੇਤ ਹੋਰ ਆਗੂਆਂ ਨੇ ਮੇਵਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੀ ਧਰਮ-ਪਤਨੀ ਮਹਿੰਦਰਜੀਤ ਕੌਰ ਤੇ ਬੇਟਾ ਅਰਸ਼ਪ੍ਰੀਤ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਬਠਿੰਡਾ ’ਚ ਕਿਸਾਨ ਮੇਲਾ 25 ਨੂੰ ਕਣਕ ਦੀ ਨਵੀਂ ਕਿਸਮ ਪੀ . ਬੀ . ਡਬਲਯੂ . 837 ਰਹੇਗੀ ਖਿੱਚ ਦਾ ਕੇਂਦਰ ਅਗਲੀ ਖ਼ਬਰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ 23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ- ਖੀਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।