ਪ੍ਰਭਦੀਪ ਸਿੰਘ ਅਤੇ ਸਰਤਾਜ ਸਿੰਘ ਬਣੇ ਬਲਾਕ ਯੂਥ ਕਾਂਗਰਸ ਦੇ ਮੀਤ ਪ੍ਰਧਾਨ
ਭੁੱਚੋ ਮੰਡੀ, 23 ਸਤੰਬਰ (ਪਰਵਿੰਦਰ ਸਿੰਘ ਜੌੜਾ)- ਯੂਥ ਕਾਂਗਰਸ ਵਲੋਂ ਨੌਜਵਾਨ ਆਗੂਆਂ ਪ੍ਰਭਦੀਪ ਸਿੰਘ ਭੁੱਚੋ ਕਲਾਂ ਅਤੇ ਸਰਤਾਜ ਸਿੰਘ ਭੁੱਚੋ ਮੰਡੀ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸੂਬੀ ਵਲੋਂ ਯੂਥ ਜੋੜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਹਿਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਿਹਾਤੀ) ਪ੍ਰਧਾਨ ਅਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਰਹਿਨੁਮਾਈ ਹੇਠ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਿਆ ਜਾ ਰਿਹਾ ਹੈ।
ਭੁੱਚੋ ਮੰਡੀ, 23 ਸਤੰਬਰ (ਪਰਵਿੰਦਰ ਸਿੰਘ ਜੌੜਾ)- ਯੂਥ ਕਾਂਗਰਸ ਵਲੋਂ ਨੌਜਵਾਨ ਆਗੂਆਂ ਪ੍ਰਭਦੀਪ ਸਿੰਘ ਭੁੱਚੋ ਕਲਾਂ ਅਤੇ ਸਰਤਾਜ ਸਿੰਘ ਭੁੱਚੋ ਮੰਡੀ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸੂਬੀ ਵਲੋਂ ਯੂਥ ਜੋੜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਹਿਤ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਿਹਾਤੀ) ਪ੍ਰਧਾਨ ਅਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਰਹਿਨੁਮਾਈ ਹੇਠ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਪ੍ਰਭਦੀਪ ਸਿੰਘ ਭੁੱਚੋ ਕਲਾਂ ਅਤੇ ਸਰਤਾਜ ਸਿੰਘ ਭੁੱਚੋ ਮੰਡੀ ਦੀ ਨਿਯੁਕਤੀ ਬਲਾਕ ਮੀਤ ਪ੍ਰਧਾਨ ਵਜੋਂ ਕੀਤੀ ਗਈ ਹੈ। ਦੋਵਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਦੋਵਾਂ ਨੌਜਵਾਨਾਂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ‘ਤੇ ਕਾਂਗਰਸ ਪਾਰਟੀ ਦੇ ਪ੍ਰਚਾਰ ਪਸਾਰ ਲਈ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ, ਕਾਂਗਰਸ ਐਸ. ਸੀ. ਵਿੰਗ ਦੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਸੋਨੀ ਸਿੰਘ, ਜੱਗਾ ਬਾਠ, ਕੁਲਵਿੰਦਰ ਸਿੰਘ ਨਾਥਪੁਰਾ, ਜਗਜੀਤ ਸਿੰਘ ਬੇਗਾ, ਬਿੱਟੂ ਪੂਹਲਾ, ਮਨੀ ਬਾਂਸਲ, ਬਲਵੀਰ ਸਿੰਘ ਵੀਰਾ ਅਤੇ ਹੋਰ ਆਗੂ ਮੌਜੂਦ ਸਨ।