26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਝੋਨੇ ਦੀ ਰਹਿੰਦ-ਖੂੰਹਦ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦਾ ਡੱਟਕੇ ਵਿਰੋਧ ਕਰਾਂਗੇ-ਕੋਟਭਾਰਾ

ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਮਹਿੰਦਰ ਸਿੰਘ ਕੋਟਭਾਰਾ ਤੇ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ ਕਿ ਜੋ ਕਿਸਾਨ ਪੰਜ ਏਕੜ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ’ਚ ਅੱਗ ਲਾਵੇਗਾ ਉਸ ਨੂੰ ਪ੍ਰਤੀ ਏਕੜ 2000/ਰੁਪਏ ਜੁਰਮਾਨਾ ਤੇ ਪੁਲਿਸ ਕੇਸ ਦਰਜ ਕੀਤਾ ਜਾਏਗਾ ਤੇ ਪੰਜ ਏਕੜ ਤੋਂ ਉਪਰ ਮਾਲਕੀ ਵਾਲੇ ਕਿਸਾਨਾਂ ਤੇ ਪ੍ਰਤੀ ਏਕੜ 6000/ਰੁਪਏ ਜੁਰਮਾਨਾ ਤੇ ਪੁਲਿਸ ਕੇਸ ਦਰਜ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ’ਚ ਕੇਂਦਰ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਦਾ ਤਿੱਖਾ ਵਿਰੋਧ ਕੀਤਾ ਜਾਏਗਾ ਤੇ ਕਿਸਾਨਾਂ ਦਾ ਡੱਟਕੇ ਸਾਥ ਦਿੱਤਾ ਜਾਏਗਾ।

ਰਾਜਮਹਿੰਦਰ ਸਿੰਘ ਕੋਟਭਾਰਾ, ਬਲਵਿੰਦਰ ਸਿੰਘ ਫੌਜੀ ਜੇਠੂਕੇ 26-09-2026
ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਮਹਿੰਦਰ ਸਿੰਘ ਕੋਟਭਾਰਾ ਤੇ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ ਕਿ ਜੋ ਕਿਸਾਨ ਪੰਜ ਏਕੜ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ’ਚ ਅੱਗ ਲਾਵੇਗਾ ਉਸ ਨੂੰ ਪ੍ਰਤੀ ਏਕੜ 2000/ਰੁਪਏ ਜੁਰਮਾਨਾ ਤੇ ਪੁਲਿਸ ਕੇਸ ਦਰਜ ਕੀਤਾ ਜਾਏਗਾ ਤੇ ਪੰਜ ਏਕੜ ਤੋਂ ਉਪਰ ਮਾਲਕੀ ਵਾਲੇ ਕਿਸਾਨਾਂ ਤੇ ਪ੍ਰਤੀ ਏਕੜ 6000/ਰੁਪਏ ਜੁਰਮਾਨਾ ਤੇ ਪੁਲਿਸ ਕੇਸ ਦਰਜ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ’ਚ ਕੇਂਦਰ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਦਾ ਤਿੱਖਾ ਵਿਰੋਧ ਕੀਤਾ ਜਾਏਗਾ ਤੇ ਕਿਸਾਨਾਂ ਦਾ ਡੱਟਕੇ ਸਾਥ ਦਿੱਤਾ ਜਾਏਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਸ ਫੁਰਮਾਨ ਨੂੰ ਤੁਰੰਤ ਵਾਪਸ ਲਿਆ ਜਾਏ ਤੇ ਮੰਡੀਆਂ ’ਚ ਆਏ ਝੋਨੇ ਦੀ ਖਰੀਦ ਜਲਦੀ ਸ਼ੁਰੂ ਕੀਤੀ ਜਾਏ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਪ੍ਰਤੀ ਏਕੜ 5000/ਰੁਪਏ ਮੁਆਵਜ਼ਾ ਦੇਵੇ ਜਾਂ ਝੋਨੇ ਤੇ ਪ੍ਰਤੀ ਕੁਇੰਟਲ 200/ਰੁਪਏ ਬੋਨਸ ਦੇ ਰੂਪ ’ਚ ਦਿੱਤਾ ਜਾਏ। ਇਸ ਸਮੇਂ ਹਰੀ ਸਿੰਘ ਬੁੱਗਰ, ਰਣਜੀਤ ਸਿੰਘ ਕਰਾੜਵਾਲਾ, ਬੂਟਾ ਸਿੰਘ ਤੁੰਗਵਾਲੀ, ਤਾਰ ਸਿੰਘ ਕੁੱਬੇ, ਗੁਰਦਾਸ ਸਿੰਘ ਸੇਮਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ ਅਗਲੀ ਖ਼ਬਰ ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਮੁਕੰਮਲ- ਕੋਟਫੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।