26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ 116 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਬਠਿੰਡਾ-ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 116 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਨਾਜਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਭਾਗੂ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਬਠਿੰਡਾ-ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 116 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਨਾਜਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਭਾਗੂ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੇਵ ਸਿੰਘ ਸੀ.ਆਈ.ਏ.ਸਟਾਫ਼ 1 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਆਊਟਲੈੱਟ ਭੁੱਚੋ ਨੇੜਿਓਂ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ ਤਲਾਸ਼ੀ ਦੌਰਾਨ 106 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜਗਦੇਵ ਸਿੰਘ ਤੇ ਸੁਖਦੀਪ ਸਿੰਘ ਵਾਸੀ ਭੁੱਚੋ ਕਲਾ ਵਜੋਂ ਹੋਈ ਹੈ। ਜਿਨ੍ਹਾਂ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਦੀ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਦੇਸ਼ ਵਿਆਪੀ ਹੜਤਾਲ ਤਹਿਤ 28 ਤੋਂ 30 ਸਤੰਬਰ ਤੱਕ ਤਿੰਨ ਦਿਨ ਬੰਦ ਰਹਿਣਗੇ ਬੈਂਕ ਅਗਲੀ ਖ਼ਬਰ ਗਣੇਸ਼ ਵਿਸਰਜਨ ਦੌਰਾਨ ਨਹਿਰ ’ਚ ਡੁੱਬੇ ਬੱਚੇ ਨਾ ਮਿਲਣ ’ਤੇ ਮਾਪਿਆਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।