27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਿੰਦਰਪਾਲ ਵਿਰਕ ਨੇ ਮੁਫ਼ਤ ਸਿਹਤ ਬੀਮਾ ਕਾਰਡ ਵੰਡੇ

ਬੱਲੂਆਣਾ, 26 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦਿਹਾਤੀ ਦੇ ਪਿੰਡ ਬੱਲੂਆਣਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਵੰਡਣ ਦੀ ਰਸਮ ਅਦਾ ਕੀਤੀ। ਪ੍ਰਾਇਮਰੀ ਹੈਲਥ ਸੈਂਟਰ ਬੱਲੂਆਣਾ ਦੀ ਇੰਚਾਰਜ ਡਾ: ਰਵਨੀਤ ਕੌਰ ਦੀ ਅਗ ਵਾਈ ਹੇਠ ਰੱਖੇ ਗਏ ਸਮਾਰੋਹ ਦੇ ਪ੍ਰਬੰਧ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤੇ ਗਏ।

ਅਜੀਤ ਡੈਸਕ 27-09-2026
ਬੱਲੂਆਣਾ, 26 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦਿਹਾਤੀ ਦੇ ਪਿੰਡ ਬੱਲੂਆਣਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਵੰਡਣ ਦੀ ਰਸਮ ਅਦਾ ਕੀਤੀ। ਪ੍ਰਾਇਮਰੀ ਹੈਲਥ ਸੈਂਟਰ ਬੱਲੂਆਣਾ ਦੀ ਇੰਚਾਰਜ ਡਾ: ਰਵਨੀਤ ਕੌਰ ਦੀ ਅਗ ਵਾਈ ਹੇਠ ਰੱਖੇ ਗਏ ਸਮਾਰੋਹ ਦੇ ਪ੍ਰਬੰਧ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ, ਸਰਪੰਚ ਸੁਖਰਾਜ ਸਿੰਘ ਸਰਾਂ, ਡਾ: ਰਵਨੀਤ ਕੌਰ ਦੇ ਸਹਿਯੋਗ ਨਾਲ ਪਿੰਡ ਦੇ ਕੁਝ ਪਰਿਵਾਰਾਂ ਨੂੰ ਸਿਹਤ ਬੀਮਾ ਕਾਰਡ ਵੰਡਣ ਦੀ ਰਸਮ ਵੀ ਕੀਤੀ ਗਈ। ਇਸ ਮੌਕੇ ਬੱਲੂਆਣਾ ਦੇ ਸਰਪੰਚ ਸੁਖਰਾਜ ਸਿੰਘ ਸਰਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਕਿੰਦਰਪਾਲ ਕੌਰ ਵਿਰਕ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣ ਕੇ ਆ ਚੁੱਕੇ ਹਨ, ਜਿਨ੍ਹਾਂ ਨੂੰ ਆਸ਼ਾ ਵਰਕਰਾਂ ਰਾਹੀਂ ਘਰ ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਚੁੱਕੇ ਹਨ। ਇਸ ਮੌਕੇ ਪਰਮਿੰਦਰ ਕੌਰ ਪੰਚ, ਬੂਟਾ ਸਿੰਘ ਨੰਬਰਦਾਰ ਗੁਰਪ੍ਰੀਤ ਸਿੰਘ ਸਿਧਾਣਾ, ਮਹਿੰਦਰ ਸਿੰਘ ਪੰਚ, ਸੂਬਾ ਸਿੰਘ ਚਹਿਲ, ਜਗਸੀਰ ਸਿੰਘ ਕਿਸਾਨ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਰਾਸ਼ਨ ਕਾਰਡਾਂ ਵਿਚ ਗਲਤੀਆਂ ਨੂੰ ਠੀਕ ਕਰਕੇ ਤੁਰੰਤ ਦਰੁੱਸਤ ਕੀਤਾ ਜਾਵੇ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਗਤਾ ਭਾਈਕਾ ਵਿਖੇ ਅਥਲੈਟਿਕ ਮੀਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।