29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਲ.ਪੀ.ਯੂ. ਵਿਵਾਦ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਗੁਰੂ ਕਾਸ਼ੀ ਯੂਨੀਵਰਸਿਟੀ

ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ )- ਚਿਤਕਾਰਾ ਯੂਨੀਵਰਸਿਟੀ ‘ਚ ਹਿੰਸਕ ਘਟਨਾਵਾਂ ਤੋਂ ਬਾਅਦ ਸੂਬੇ ਦੀ ਨਾਮੀ ਨਿੱਜੀ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ‘ਚ ਲੰਘੀ ਸ਼ਾਮ ਵਾਪਰੀਆਂ ਸਾੜ ਫੂਕ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਦੇ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਸੂਬੇ ਦੀਆਂ ਨਾਮੀ ਯੂਨੀਵਰਸਿਟੀਆਂ ‘ਚ ਸ਼ੁਮਾਰ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਵੀ ਅਫ਼ਵਾਹ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ। ਅੱਜ ਸਵੇਰੇ ਡੀ.

ਗੱਲਬਾਤ ਦੌਰਾਨ ਡੀ.ਆਈ.ਜੀ ਹਰਜੀਤ ਸਿੰਘ ਤੇ ਨਾਲ ਡੀ.ਸੀ. ਤੇ ਐੱਸ.ਐੱਸ.ਪੀ। ਤਸਵੀਰ: ਰਣਜੀਤ ਰਾਜੂ 29-09-2026
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ )- ਚਿਤਕਾਰਾ ਯੂਨੀਵਰਸਿਟੀ ‘ਚ ਹਿੰਸਕ ਘਟਨਾਵਾਂ ਤੋਂ ਬਾਅਦ ਸੂਬੇ ਦੀ ਨਾਮੀ ਨਿੱਜੀ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ‘ਚ ਲੰਘੀ ਸ਼ਾਮ ਵਾਪਰੀਆਂ ਸਾੜ ਫੂਕ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਦੇ ਉੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਸੂਬੇ ਦੀਆਂ ਨਾਮੀ ਯੂਨੀਵਰਸਿਟੀਆਂ ‘ਚ ਸ਼ੁਮਾਰ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਵੀ ਅਫ਼ਵਾਹ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ। ਅੱਜ ਸਵੇਰੇ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਸੁਹੇਲ ਕਾਸਿਮ ਮੀਰ ਗੁਰੂ ਕਾਸ਼ੀ ਯੂਨੀਵਰਸਿਟੀ ਪਹੁੰਚੇ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਯੂਨੀਵਰਸਿਟੀ ਦੇ ਆਡੀਟੋਰੀਅਮ ‘ਚ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ। ਆਪਣੇ ਸੰਬੋਧਨ ਦੌਰਾਨ ਜਿੱਥੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਕੁਝ ਮੁਸ਼ਕਿਲਾਂ ਆ ਜਾਇਆ ਕਰਦੀਆਂ ਹਨ ਤੇ ਜੇਕਰ ਮੁਸ਼ਕਿਲਾਂ ਆਉਂਦੀਆਂ ਹਨ ਤਾਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਤੱਕ ਅਤੇ ਨਾ ਹੱਲ ਹੋਣ ਦੀ ਸੂਰਤ ‘ਚ ਪ੍ਰਸ਼ਾਸਨ ਨਾਲ ਰਾਬਤਾ ਬਣਾਇਆ ਜਾਵੇ ਅਸੀਂ ਹਰੇਕ ਸਮੱਸਿਆ ਦੇ ਹੱਲ ਲਈ ਵਚਨਬੱਧ ਹਾਂ। ਉੱਧਰ ਡੀ.ਆਈ.ਜੀ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ ਸੁਹੇਲ ਕਾਸਿਮ ਮੀਰ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਯੂਨੀਵਰਸਿਟੀ ਜਾਂ ਵਿੱਦਿਅਕ ਖੇਤਰ ਸਬੰਧੀ ਫੈਲਾਈ ਜਾਣ ਵਾਲੀ ਕਿਸੇ ਕਿਸਮ ਦੀ ਅਫ਼ਵਾਹ ਵੱਲ ਧਿਆਨ ਨਾ ਦੇਣ ਅਗਰ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਤਸਦੀਕ ਜ਼ਰੂਰ ਕੀਤੀ ਜਾਵੇ। ਉਨ੍ਹਾਂ ਖ਼ਾਸ ਕਰਕੇ ਲੜਕੀਆਂ ਨੂੰ ਕਿਹਾ ਕਿ ਅਗਰ ਕਿਸੇ ਨੂੰ ਕੋਈ ਵੀ ਸੁਰੱਖਿਆ ਸਬੰਧੀ ਮੁਸ਼ਕਿਲ ਆਉਂਦੀ ਹੈ ਤਾਂ ਯੂਨੀਵਰਸਿਟੀ ਦੇ ਸੁਰੱਖਿਆ ਇੰਚਾਰਜ ਨੂੰ ਦੱਸਿਆ ਜਾਵੇ ਜਾਂ ਪੁਲਿਸ ਦੇ ਸਹਾਇਤਾ ਨੰਬਰ ‘ਤੇ ਕਾਲ ਕੀਤੀ ਜਾਵੇ ਉਨ੍ਹਾਂ ਨੂੰ 10 ਮਿੰਟਾਂ ‘ਚ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਗੱਲਬਾਤ ਦੌਰਾਨ ਵੀ ਡੀ.ਆਈ.ਜੀ ਹਰਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਸੁਹਿਰਦਤਾ ਨਾਲ ਕੰਮ ਕਰੇਗਾ, ਪਰ ਵਿਦਿਆਰਥੀਆਂ ਨੂੰ ਵੀ ਸੁਚੇਤ ਰਹਿਣਾ ਪਵੇਗਾ। ਇਸ ਮੌਕੇ ਯੂਨੀਵਰਸਿਟੀ ਉੇੱਪ ਕੁਲਪਤੀ ਬਲਰਾਜ ਸਿੰਘ, ਡਾ.ਜਗਤਾਰ ਸਿੰਘ ਧੀਮਾਨ ਪ੍ਰੋ.ਵਾਈਸ ਚਾਂਸਲਰ ਤੋਂ ਇਲਾਵਾ ਡੀ.ਐਸ.ਪੀ. ਤਲਵੰਡੀ ਸਾਬੋ ਜਸਜੋਯਤ ਸਿੰਘ, ਥਾਣਾ ਮੁਖੀ ਅਮਰੀਕ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਹਿੱਲਜ਼ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਮਨੋਰੰਜਨ ਟੂਰ ਲਗਵਾਇਆ ਅਗਲੀ ਖ਼ਬਰ ਵਿਸ਼ਵ ਹਲਕਾਅ ਦਿਵਸ ਮੌਕੇ ਬਾਲਿਆਂਵਾਲੀ ਅਧੀਨ ਪੈਂਦੇ ਸਿਹਤ ਸੰਸਥਾਵਾਂ ’ਚ ਜਾਗਰੂਕਤਾ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।