30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਆਫ਼ ਬਠਿੰਡਾ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਆਈ. ਏ.

ਅਜੀਤ ਡੈਸਕ 30-09-2026
ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਆਫ਼ ਬਠਿੰਡਾ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਆਈ.ਏ.ਐੱਸ. ਨਾਲ ਮੁਲਾਕਾਤ ਕਰਕੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਐਸੋਸੀਏਸ ਨੂੰ ਕਈ ਸਮੱਸਿਆਵਾਂ ਆ ਰਹੀਆ ਸਨ, ਜਿਸ ਕਾਰਨ ਉਨ੍ਹਾਂ ਦਾ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਸਮੱਸਿਆ ਸਬੰਧੀ ਜਾਣੂ ਕਰਵਾਇਆ ਗਿਆ ਹੈ, ਡਿਪਟੀ ਕਮਿਸ਼ਨਰ ਵਲੋਂ ਮਸਲਿਆਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਐਸੋਸੀਏਸ਼ਨ ਵਲੋਂ ‘ਅਸੀਂ ਕੰਸਲਟੈਂਟ ਹਾਂ, ਏਜੰਟ ਨਹੀਂ ਦੇ ਸੰਦੇਸ਼ ਵਾਲਾ ਬੈਨਰ ਵੀ ਜਾਰੀ ਕੀਤਾ ਗਿਆ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਇਮੀਗ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੇਸ਼ੇਵਰ ਕੰਸਲਟੈਂਟਾਂ ਦੀ ਭੂਮਿਕਾ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ, ਖ਼ਜ਼ਾਨਚੀ ਕੇਸ਼ਵ ਕਟਾਰੀਆ ਅਤੇ ਗੌਰਵ ਧੂਰੀਆ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਝੁਨੀਰ ਵਿਖੇ ‘ਭਾਰਤ ਊਰਜਾ ਵਿਜ਼ਨ 2047’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬੁਰਜ ਮਹਿਮਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ ‘ਚ 10 ਲੱਖ ਦੇ ਮੁਫ਼ਤ ਸਿਹਤ ਬੀਮਾ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।