01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

5 ਨਸ਼ਾ ਤਸਕਰ ਕਾਬੂ, 18.89 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 30 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 18. 89 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

ਅਜੀਤ ਡੈਸਕ 01-10-2026
ਬਠਿੰਡਾ, 30 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 18.89 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਨ੍ਹਾਂ ਮਾਮਲਿਆਂ ਵਿਚੋਂ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 10.32 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਮਨ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ, ਸੰਜੇ ਕੁਮਾਰ ਅਤੇ ਦਵਿੰਦਰ ਕੁਮਾਰ ਵਾਸੀ ਧੋਬੀਆਣਾ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਅਧਿਕਾਰੀ ਸੁਖਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਸਾਗਰ ਕੁਮਾਰ ਵਾਸੀ ਸੰਜੇ ਕੁਮਾਰ ਨੂੰ ਬੰਗੀ ਨਗਰ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਤੀਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਕਾਕਾ ਸਿੰਘ ਵਾਸੀ ਜੀਦਾ ਨੂੰ ਟਰਾਂਸਪੋਰਟ ਨਗਰ ਬਠਿੰਡਾ ਪਾਸੋਂ 2.57 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਝੋਨੇ ਦੀ ਅੱਜ ਤੋਂ ਸ਼ੁਰੂ ਹੋ ਰਹੀ ਖ਼ਰੀਦ ਦੌਰਾਨ ਜ਼ਿਲ੍ਹੇ ਭਰ ’ਚ 14 ਲੱਖ 73 ਹਜ਼ਾਰ ਮੀਟਰਕ ਟਨ ਖ਼ਰੀਦ ਦਾ ਟੀਚਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅੱਜ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।