02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਭੁੱਚੋ ਮੰਡੀ, 1 ਅਕਤੂਬਰ (ਬਿੱਕਰ ਸਿੰਘ ਸਿੱਧੂ)- ਪੀ. ਐਮ.

ਅਜੀਤ ਡੈਸਕ 02-10-2026
ਭੁੱਚੋ ਮੰਡੀ, 1 ਅਕਤੂਬਰ (ਬਿੱਕਰ ਸਿੰਘ ਸਿੱਧੂ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੇ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਬੀੜ ਤਲਾਬ ਚਿੜੀਆਘਰ ਅਤੇ ਰੋਜ਼ ਗਾਰਡਨ ਦਾ ਦੌਰਾ ਕਰਕੇ ਇਤਿਹਾਸਕ, ਧਾਰਮਿਕ ਅਤੇ ਕੁਦਰਤੀ ਵਿਰਸੇ ਬਾਰੇ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ । ਉਨ੍ਹਾਂ ਨੂੰ ਦੱਸਿਆ ਗਿਆ ਕਿ ਤਲਵੰਡੀ ਸਾਬੋ ਨੂੰ ‘ਗੁਰੂ ਕੀ ਕਾਸ਼ੀ’ ਵਜੋਂ ਜਾਣਿਆ ਜਾਂਦਾ ਹੈ ਅਤੇ ਸਿੱਖ ਇਤਿਹਾਸ ਵਿਚ ਇਸ ਅਸਥਾਨ ਦਾ ਵਿਸ਼ੇਸ਼ ਮਹੱਤਵ ਹੈ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬੀੜ ਤਲਾਬ ਚਿੜੀਆਘਰ ਵਿਖੇ ਵੱਖ-ਵੱਖ ਪੰਛੀਆਂ ਅਤੇ ਜੰਗਲੀ ਜੀਵਾਂ ਨੂੰ ਨੇੜਿਓਂ ਵੇਖਿਆ ਅਤੇ ਜੀਵ-ਜੰਤੂਆਂ ਦੀ ਸੰਭਾਲ ਤੇ ਵਾਤਾਵਰਨ ਸੁਰੱਖਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਰੋਜ਼ ਗਾਰਡਨ ਵਿਖੇ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਗੁਲਾਬਾਂ, ਪੌਦਿਆਂ ਅਤੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ ਉਨ੍ਹਾਂ ਨੂੰ ਇਤਿਹਾਸ, ਕੁਦਰਤ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ। ਟੂਰ ਦੌਰਾਨ ਰਮਨਦੀਪ ਕੌਰ, ਕੰਚਨ ਸਿੰਗਲਾ, ਰਜਨੀ ਬਾਲਾ, ਆਰਤੀ, ਅਰਪਨਾ, ਰਵਿੰਦਰ ਸਿੰਘ, ਮਹਿੰਦਰਪਾਲ, ਗੁਰਪ੍ਰੀਤ ਕੌਰ ਅਤੇ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਸ਼ਵ ਦੇ ਸਿਖਰਲੇ 800 ਉੱਚ ਸਿੱਖਿਆ ਸੰਸਥਾਨਾਂ ’ਚ ਸ਼ਾਮਿਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।