ਪੰਜਾਬ ਕੇਂਦਰੀ ਯੂਨੀਵਰਸਿਟੀ ਵਿਸ਼ਵ ਦੇ ਸਿਖਰਲੇ 800 ਉੱਚ ਸਿੱਖਿਆ ਸੰਸਥਾਨਾਂ ’ਚ ਸ਼ਾਮਿਲ
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗੁਣਵੱਤਾਪੂਰਨ ਅਧਿਆਪਨ ਅਤੇ ਪ੍ਰਭਾਵਸ਼ਾਲੀ ਖੋਜ ਰਾਹੀਂ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਹੋਰ ਮਜ਼ਬੂਤ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2027 ਵਿਚ 701–800 ਗਲੋਬਲ ਰੈਂਕ ਬੈਂਡ ਵਿਚ ਆਪਣਾ ਸਥਾਨ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਸੀ.
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗੁਣਵੱਤਾਪੂਰਨ ਅਧਿਆਪਨ ਅਤੇ ਪ੍ਰਭਾਵਸ਼ਾਲੀ ਖੋਜ ਰਾਹੀਂ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਹੋਰ ਮਜ਼ਬੂਤ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2027 ਵਿਚ 701–800 ਗਲੋਬਲ ਰੈਂਕ ਬੈਂਡ ਵਿਚ ਆਪਣਾ ਸਥਾਨ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਸੀ.ਯੂ. ਪੰਜਾਬ ਨੇ ਟੀ.ਐਚ.ਈ. ਵਰਲਡ ਯੂਨੀਵਰਸਿਟੀ ਰੈਂਕਿੰਗ ਵਿਚ ਵਿਸ਼ਵ ਦੇ ਸਿਖਰਲੇ 800 ਉੱਚ ਸਿੱਖਿਆ ਸੰਸਥਾਨਾਂ ਵਿਚ ਸਥਾਨ ਹਾਸਿਲ ਕੀਤਾ ਹੈ। ਇਸ ਸਾਲ 118 ਦੇਸ਼ਾਂ ਦੀਆਂ 2,297 ਯੂਨੀਵਰਸਿਟੀਆਂ ਨੂੰ ਇਸ ਰੈਂਕਿੰਗ ਵਿਚ ਸ਼ਾਮਿਲ ਕੀਤਾ ਗਿਆ ਹੈ। ਇਹ ਉਪਲੱਬਧੀ ਵੱਖ-ਵੱਖ ਮੁਲਾਂਕਣ ਮਾਪਦੰਡਾਂ ਵਿਚ ਯੂਨੀਵਰਸਿਟੀ ਦੇ ਉਲੇਖਣਯੋਗ ਪ੍ਰਦਰਸ਼ਨ ਨੂੰ ਦਰਸਾਉਂਦੀ ਹੈ। ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2027 ’ਚ ਉੱਚ ਸਿੱਖਿਆ ਸੰਸਥਾਨਾਂ ਦਾ ਮੁਲਾਂਕਣ ਪੰਜ ਮੁੱਖ ਸਤੰਭਾਂ—ਅਧਿਆਪਨ, ਖੋਜ ਵਾਤਾਵਰਣ, ਖੋਜ ਗੁਣਵੱਤਾ, ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਅਤੇ ਉਦਯੋਗ ਤੋਂ ਆਮਦਨ—ਦੇ ਆਧਾਰ ’ਤੇ ਕੀਤਾ ਗਿਆ ਹੈ। ਸੀ.ਯੂ. ਪੰਜਾਬ ਨੇ ਇਨ੍ਹਾਂ ਪ੍ਰਦਰਸ਼ਨ ਸੂਚਕਾਂ ਵਿਚ 40.2–42.3 ਦਾ ਸਮੁੱਚਾ ਸਕੋਰ ਬੈਂਡ ਹਾਸਿਲ ਕੀਤਾ ਹੈ। ਇਸ ਸਾਲ ਸੀਯੂ ਪੰਜਾਬ ਸਮੇਤ ਕੇਵਲ 27 ਭਾਰਤੀ ਉੱਚ ਸਿੱਖਿਆ ਸੰਸਥਾਨਾਂ ਨੇ ਵਿਸ਼ਵ ਦੇ ਸਿਖਰਲੇ 800 ਵਿਚ ਸਥਾਨ ਹਾਸਿਲ ਕੀਤਾ ਹੈ। ਰੈਂਕਿੰਗ ਦੇ ਨਤੀਜਿਆਂ ‘ ਤੇ ਖੁਸ਼ੀ ਪ੍ਰਗਟ ਕਰਦਿਆਂ ਕਾਰਜਕਾਰੀ ਵਾਇਸ-ਚਾਂਸਲਰ ਪ੍ਰੋ: ਰਾਮਕ੍ਰਿਸ਼ਨ ਵੁਸਿਰਿਕਾ ਨੇ ਕਿਹਾ ‘ਸੀਯੂ ਪੰਜਾਬ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ ਦੇ 2026 ਤੋਂ 2027 ਐਡੀਸ਼ਨ ਤੱਕ ਲਗਾਤਾਰ ਵਿਸ਼ਵ ਦੇ ਸਿਖਰਲੇ 800 ਉੱਚ ਸਿੱਖਿਆ ਸੰਸਥਾਨਾਂ ਵਿਚ ਆਪਣੀ ਮੌਜੂਦਗੀ ਬਰਕਰਾਰ ਰੱਖੀ ਹੈ।