03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਸਵੱਛਤਾ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ

ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗਾਂਧੀ ਜਯੰਤੀ ਮੌਕੇ ਅੱਜ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ, ਸਫ਼ਾਈ ਪ੍ਰਤੀ ਜ਼ਿੰਮੇਵਾਰੀ, ਸਿਹਤਮੰਦ ਜੀਵਨ-ਸ਼ੈਲੀ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਹੈ।

ਕਲੀਨ-ਅੱਪ ਡਰਾਈਵ ਅਤੇ ਸਵੱਛਤਾ ਰੈਲੀ ਕੱਢਣ ਸਮੇਂ ਵਿਦਿਆਰਥੀ। 03-10-2026
ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗਾਂਧੀ ਜਯੰਤੀ ਮੌਕੇ ਅੱਜ ਨਗਰ ਨਿਗਮ ਬਠਿੰਡਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ, ਸਫ਼ਾਈ ਪ੍ਰਤੀ ਜ਼ਿੰਮੇਵਾਰੀ, ਸਿਹਤਮੰਦ ਜੀਵਨ-ਸ਼ੈਲੀ ਅਤੇ ਕੂੜੇ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸਥਾਨਕ ਲਾਰਡ ਰਾਮਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਲੀਨ-ਅੱਪ ਡਰਾਈਵ ਅਤੇ ਸਵੱਛਤਾ ਰੈਲੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਫ਼ਾਈ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਸਾਫ਼-ਸੁਥਰੇ ਸਮਾਜ ਦਾ ਸੰਦੇਸ਼ ਦਿੱਤਾ। ਰੈਲੀ ਰਾਹੀਂ ਲੋਕਾਂ ਨੂੰ ਨਿੱਜੀ ਸਫ਼ਾਈ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ, ਕੂੜੇ ਨੂੰ ਸਹੀ ਢੰਗ ਨਾਲ ਨਿਪਟਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।ਮੈਡਮ ਲਵਜੀਤ ਕਲਸੀ ਕਿਹਾ ਕਿ ਮੁਹਿੰਮ ਦੌਰਾਨ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਉਣ ਦੀ ਗਤੀਵਿਧੀ ਵੀ ਕਰਵਾਈ ਗਈ ਹੈ। ਇਸ ਪਹਿਲ ਰਾਹੀਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਮਾਵਾਂ ਦੇ ਸਨਮਾਨ ਵਿਚ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੁਹਿੰਮ ਰਾਹੀਂ ਸੰਦੇਸ਼ ਦਿੱਤਾ ਗਿਆ ਕਿ ਹਰ ਇਕ ਲਗਾਇਆ ਗਿਆ ਬੂਟਾ ਨਾ ਸਿਰਫ਼ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਂਦਾ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।ਇਸ ਸਵੱਛਤਾ ਮੁਹਿੰਮ ਵਿਚ ਵਿਦਿਆਰਥੀਆਂ, ਅਧਿਆਪਕਾਂ, ਨਗਰ ਨਿਗਮ ਦੀ ਟੀਮ ਅਤੇ ਹੋਰ ਭਾਗੀਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸੀ.ਐੱਸ.ਆਈ. ਸੰਦੀਪ ਕਟਾਰੀਆ ਸਮੂਹ ਐੱਸ.ਬੀ.ਐੱਮ. ਅਤੇ ਨਗਰ ਨਿਗਮ ਟੀਮ ਦੇ ਮੈਂਬਰ ਆਦਿ ਹਾਜ਼ਰ ਸਨ, ਜਿਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਸਵੱਛਤਾ ਗਤੀਵਿਧੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ 5 ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਲੋਂ ਨਸ਼ਾ-ਮੁਕਤ ਅਭਿਆਨ ਅਧੀਨ ਇਕ ਸਮੂਹਿਕ ਦੌੜ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।