ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪ੍ਰਗਟ ਸਿੰਘ ਨੂੰ ਸਾਬਕਾ ਵਿਧਾਇਕ ਸਿੱਧੂ ਨੇ ਦਿੱਤੀ ਵਧਾਈ
ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)-ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਸਾਬਕਾ ਉਲੰਪੀਅਨ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਹਲਕਾ ਮੌੜ ’ਚ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਸੰਨਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ । ਸਾਬਕਾ ਵਿਧਾਇਕ ਸਿੱਧੂ ਜੋ ਕਿ ਹਲਕਾ ਮੌੜ ਦੇ ਪਿੰਡਾਂ ਚੋਟੀਆਂ, ਕਰਾੜਵਾਲਾ, ਜੇਠੂਕੇ ਅਤੇ ਗਿੱਲ ਕਲਾਂ ’ਚ ਕਾਂਗਰਸ ਵਰਕਰਾਂ ਦੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ ਨੇ ਮੀਟਿੰਗਾਂ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤੀ ਨੇ ਕਾਂਗਰਸ ਵਰਕਰਾਂ ’ਚ ਇਕ ਨਵਾਂ ਜੋਸ਼ ਭਰ ਦਿੱਤਾ।
ਚਾਉਕੇ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)-ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਸਾਬਕਾ ਉਲੰਪੀਅਨ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਹਲਕਾ ਮੌੜ ’ਚ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਸੰਨਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ । ਸਾਬਕਾ ਵਿਧਾਇਕ ਸਿੱਧੂ ਜੋ ਕਿ ਹਲਕਾ ਮੌੜ ਦੇ ਪਿੰਡਾਂ ਚੋਟੀਆਂ, ਕਰਾੜਵਾਲਾ, ਜੇਠੂਕੇ ਅਤੇ ਗਿੱਲ ਕਲਾਂ ’ਚ ਕਾਂਗਰਸ ਵਰਕਰਾਂ ਦੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ ਨੇ ਮੀਟਿੰਗਾਂ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤੀ ਨੇ ਕਾਂਗਰਸ ਵਰਕਰਾਂ ’ਚ ਇਕ ਨਵਾਂ ਜੋਸ਼ ਭਰ ਦਿੱਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਜਿੱਥੇ ਪੰਜਾਬ ਦੇ ਹੱਕਾਂ ਦੀ ਆਵਾਜ਼ ਹੋਰ ਤਕੜੇ ਹੋ ਕੇ ਬੁਲੰਦ ਕਰ ਸਕੇਗੀ, ਉੱਥੇ ਪਾਰਟੀ ਵੀ ਮਜ਼ਬੂਤੀ ਵੱਲ ਵਧੇਗੀ ਤੇ ਆਉਣ ਵਾਲੇ ਸਮੇਂ ’ਚ ਇਹ ਸਭ ਦੇ ਸਾਹਮਣੇ ਹੋਵੇਗਾ। ਸਿੱਧੂ ਨੇ ਇਸ ਮੌਕੇ ਮੀਟਿੰਗਾਂ ’ਚ ਵੀ ਕਾਂਗਰਸ ਵਰਕਰਾਂ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ।