14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਸਕਰਨ ਸਿੰਘ ਗਹਿਰੀ ਬੁੱਟਰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਨਿਯੁਕਤ

ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਇੱਕ ਵੱਡਾ ਐਲਾਨ ਕਰਦਿਆਂ ਸੇਵਾ-ਮੁਕਤ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਬਠਿੰਡਾ ਦਿਹਾਤੀ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਅਧਿਕਾਰਤ ‘ਐਕਸ’ (ਟਵਿੱਟਰ) ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

ਸੁਖਬੀਰ ਨੇ ‘ਐਕਸ’ ਤੇ ਪੋਸਟ ਪਾ ਕੇ ਕੀਤਾ ਐਲਾਨ 13-10-2026
ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਇੱਕ ਵੱਡਾ ਐਲਾਨ ਕਰਦਿਆਂ ਸੇਵਾ-ਮੁਕਤ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਬਠਿੰਡਾ ਦਿਹਾਤੀ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਅਧਿਕਾਰਤ ‘ਐਕਸ’ (ਟਵਿੱਟਰ) ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ‘ਪਾਣੀਆਂ ਦਾ ਰਾਖਾ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਅਤੇ ਉਹ 2017 ਤੋਂ ਨਹਿਰੀ ਪਟਵਾਰ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸ. ਬਾਦਲ ਨੇ ਲਿਖਿਆ ਕਿ ਜਦੋਂ ਤੋਂ ਜਸਕਰਨ ਸਿੰਘ ਨੇ ਸਰਕਾਰੀ ਸੇਵਾ ਤੋਂ ਅਸਤੀਫ਼ਾ ਦੇ ਕੇ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ ਹੈ, ਅਸੀਂ ਸਥਾਨਕ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਉਹ ਬਠਿੰਡਾ ਦਿਹਾਤੀ ਹਲਕੇ ‘ਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਨਗਰ ਕੌਂਸਲ ਸੰਗਤ ਦੇ ਪ੍ਰਧਾਨ ਰਾਹੁਲ ਗੋਇਲ, ਸੀਨੀਅਰ ਅਕਾਲੀ ਆਗੂ ਰੇਸ਼ਮ ਸਿੰਘ ਸੰਗਤ, ਗੁਰਦੀਪ ਸਿੰਘ ਕੋਟਸ਼ਮੀਰ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸੰਗਤ, ਗੁਰਇਕਬਾਲ ਸਿੰਘ ਗੁਰੂਸਰ ਸੈਣੇਵਾਲਾ, ਗੁਰਦੀਪ ਸਿੰਘ ਸਰਪੰਚ ਗਹਿਰੀ ਬੁੱਟਰ, ਮੈਂਬਰ ਸਿੰਘ ਮਛਾਣਾ ਸਰਕਲ ਪ੍ਰਧਾਨ ਸੰਗਤ, ਬੰਤ ਸਿੰਘ ਸਾਬਕਾ ਸਰਪੰਚ ਪਥਰਾਲਾ, ਦੀਪਇੰਦਰ ਸਿੰਘ ਸਾਬਕਾ ਸਰਪੰਚ ਰੁਲਦੂਵਾਲਾ ਸਮੇਤ ਨੇ ਇਸ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।
ਪਿਛਲੀ ਖ਼ਬਰ ਕਿਸਾਨਾਂ ਦੀ ਮਿਹਨਤ ਦਾ ਮੁੱਲ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ: ਬਲਕਾਰ ਸਿੰਘ ਸਿੱਧੂ ਸ਼ਹਿਰ ਦੀ ਮੰਡੀ ’ ਚ ਝੋਨੇ ਦੀ ਖਰੀਦ... ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।