14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਜਪਾ ਹੁਣ ਕੇਵਲ ਸ਼ਹਿਰਾਂ ਦੀ ਨਹੀਂ, ਬਲਕਿ ਪਿੰਡਾਂ ਦੀ ਪਾਰਟੀ ਬਣ ਗਈ ਹੈ - ਦਿਆਲ ਸੋਢੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਜਨਤਾ ਪਾਰਟੀ ਨੂੰ ਬੀਤੇ ਦਿਨੀਂ ਉਸ ਸਮੇਂ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਘੜੈਲਾ ਵਿਖੇ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਉਕਤ ਪਰਿਵਾਰਾਂ ਨੂੰ ਪਾਰਟੀ ’ਚ ਪੂਰਨ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ।

ਅਜੀਤ ਡੈਸਕ 14-10-2026
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਜਨਤਾ ਪਾਰਟੀ ਨੂੰ ਬੀਤੇ ਦਿਨੀਂ ਉਸ ਸਮੇਂ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਘੜੈਲਾ ਵਿਖੇ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਉਕਤ ਪਰਿਵਾਰਾਂ ਨੂੰ ਪਾਰਟੀ ’ਚ ਪੂਰਨ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ । ਇਸ ਮੌਕੇ ਬੋਲਦਿਆਂ ਦਿਆਲ ਸੋਢੀ ਨੇ ਕਿਹਾ ਹੁਣ ਸ਼ਹਿਰਾਂ ਦੇ ਨਾਲ- ਨਾਲ ਭਾਜਪਾ ਦੀ ਪਿੰਡਾਂ ’ਚ ਵੀ ਸਥਿਤੀ ਮਜ਼ਬੂਤ ਹੋਈ ਹੈ ਅਤੇ ਲੋਕਾਂ ਦਾ ਭਾਜਪਾ ’ਚ ਵਿਸ਼ਵਾਸ ਬਣਿਆ ਹੈ। ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ’ਤੇ ਭਾਜਪਾ ’ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਸਰਕਲ ਦੇ ਪ੍ਰਧਾਨ ਅਮਨਦੀਪ ਸਿੰਘ ਵਲੋਂ ਜੀ ਆਇਆਂ ਆਖਿਆ ਗਿਆ। ਇਸ ਸਮੇਂ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਲੀਲ੍ਹਾ ’ਚ ਰਾਵਣ-ਨੰਦੀਗਣ ਸੰਵਾਦ ਬਣਿਆ ਖਿੱਚ ਦਾ ਕੇਂਦਰ ਅਗਲੀ ਖ਼ਬਰ ਅਧਿਆਪਕਾਂ ਦੀ ਤਰੱਕੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।