ਅੱਜ ਦੇ ਪੰਜਾਬ ਬੰਦ ਦੌਰਾਨ ਵੇਰਕਾ ਮਿਲਕ ਪਲਾਂਟ ਦੇ ਕਾਮੇ ‘ਕਾਲੇ ਬਿੱਲਾ’ ਲਗਾ ਕੇ ਕਰਨਗੇ ਸਮਰਥਨ
ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਨੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਿਆਂ ਕਰਦੇ ਹੋਏ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਦਾ ਸਮਰਥਨ ਕਰਦਿਆਂ ‘ਕਾਲੇ ਬਿੱਲੇ’ ਲਗਾ ਕੇ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਬਠਿੰਡਾ ਪਲਾਂਟ ਮੂਹਰੇ ਕੀਤੀ ਗਈ ਗੇਟ ਰੈਲੀ ਦੌਰਾਨ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਵੇਰਕਾ ਅਦਾਰੇ ਵਿਚ ਸਾਲਾਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ ਵਰਕਰਾਂ ਨੂੰ ਸੂਬਾ ਸਰਕਾਰਾਂ ਵਲੋਂ ਪੱਕੇ ਕਰਨ ਦਾ ਮਾਮਲਾ ਲਟਕਾ ਕੇ ਉਨ੍ਹਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ ਤੇ ਇਸੇ ਰਾਹ ’ਤੇ ਪੰਜਾਬ ਦੀ ਆਪ ਸਰਕਾਰ ਚੱਲ ਰਹੀ ਹੈ।
ਬਠਿੰਡਾ, 14 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਨੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਿਆਂ ਕਰਦੇ ਹੋਏ ਉਸ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਦਾ ਸਮਰਥਨ ਕਰਦਿਆਂ ‘ਕਾਲੇ ਬਿੱਲੇ’ ਲਗਾ ਕੇ ਰੋਸ ਪ੍ਰਗਟ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਬਠਿੰਡਾ ਪਲਾਂਟ ਮੂਹਰੇ ਕੀਤੀ ਗਈ ਗੇਟ ਰੈਲੀ ਦੌਰਾਨ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਵੇਰਕਾ ਅਦਾਰੇ ਵਿਚ ਸਾਲਾਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ ਵਰਕਰਾਂ ਨੂੰ ਸੂਬਾ ਸਰਕਾਰਾਂ ਵਲੋਂ ਪੱਕੇ ਕਰਨ ਦਾ ਮਾਮਲਾ ਲਟਕਾ ਕੇ ਉਨ੍ਹਾਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ ਤੇ ਇਸੇ ਰਾਹ ’ਤੇ ਪੰਜਾਬ ਦੀ ਆਪ ਸਰਕਾਰ ਚੱਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ 15 ਅਕਤੂਬਰ ਨੂੰ ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿਚ ਵਰਕਰਾਂ ਦੇ ਹਿੱੱਤ ਵਿਚ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ 17 ਅਕਤੂਬਰ ਤੋਂ ਧੂਰੀ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ, ਜੋ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਨੇ ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਸਰਕਾਰ ਦੀ ਨਾਕਾਮੀ ਦੱਸਦੇ ਹੋਏ ਨਿਖੇਧੀ ਕੀਤੀ ਤੇ ਯੂਨੀਅਨ ਵਲੋਂ ਅੱਜ ਦੇ ਪੰਜਾਬ ਦੇ ਸਮਰਥਨ ਦਾ ਐਲਾਨ ਕੀਤਾ।