ਪਰਵਿੰਦਰ ਝੋਟਾ ਕਤਲ ਦੇ ਵਿਰੋਧ ’ਚ ਮਲੂਕਾ ਦੀ ਅਗਵਾਈ ਹੇਠ ਭਾਜਪਾ ਵਲੋਂ ਪ੍ਰਦਰਸ਼ਨ
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ‘ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਦੇ ਵਿਰੋਧ ਭਾਜਪਾ ਵਲੋਂ ਸੂਬੇ ਭਰ ‘ਚ ਪ੍ਰਦਰਸ਼ਨ ਕੀਤੇ ਗਏ, ਇਸੇ ਲੜੀ ਤਹਿਤ ਬਠਿੰਡਾ ਦੇ ਸਰਕਟ ਹਾਊਸ ਕੋਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਵਰਕਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ.
ਪ
ਪਰਵਿੰਦਰ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਕਰਵਾਉਣ ਲਈ ਡੀ.ਸੀ. ਬਠਿੰਡਾ ਨੂੰ ਮੰਗ ਪੱਤਰ ਦਿੰਦੇ ਹੋਏ ਭਾਜਪਾ ਆਗੂ। ਤਸਵੀਰ: ਲਵਲੀ
15-10-2026
ਬਠਿੰਡਾ, 14 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਨਸਾ ‘ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਦੇ ਵਿਰੋਧ ਭਾਜਪਾ ਵਲੋਂ ਸੂਬੇ ਭਰ ‘ਚ ਪ੍ਰਦਰਸ਼ਨ ਕੀਤੇ ਗਏ, ਇਸੇ ਲੜੀ ਤਹਿਤ ਬਠਿੰਡਾ ਦੇ ਸਰਕਟ ਹਾਊਸ ਕੋਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਇਕੱਠੇ ਹੋਏ ਪਾਰਟੀ ਵਰਕਰ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਕਤਲ ਕਾਂਡ ਦੀ ਸੀ . ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਮਲੂਕਾ ਨੇ ਕਿਹਾ ਕੇ ਪਰਵਿੰਦਰ ਝੋਟਾ ਪਿਛਲੇ ਕਈ ਸਾਲਾਂ ਤੋਂ ਮਾਨਸਾ ਤੇ ਮੌੜ ਖੇਤਰ ‘ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਦਾ ਵਿਰੋਧ ਕਰ ਰਿਹਾ ਸੀ, ਉਸ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਮੁਹਿੰਮ ਚਲਾਈ ਹੋਈ ਸੀ। ਮਲੂਕਾ ਨੇ ਦੋਸ਼ ਲਾਇਆ ਕਿ ਝੋਟੇ ਨੂੰ ਕਤਲ ਕਰਨ ਵਾਲੇ ਅਸ਼ਵਨੀ ‘ਤੇ ਪਹਿਲਾਂ ਝੋਟੇ ਨੇ 2023 ‘ਚ ਕਾਰਵਾਈ ਕਰਵਾਈ ਸੀ, ਉਸ ਮੌਕੇ ਪੁਲਿਸ ਨੇ ਉਲਟਾ ਝੋਟੇ ‘ਤੇ ਹੀ ਪਰਚਾ ਦਰਜ ਕਰ ਦਿੱਤਾ ਸੀ। ਅਸ਼ਵਨੀ ਕੁਮਾਰ ‘ਤੇ ਐਨ.ਡੀ.ਪੀ.ਸੀ. ਐਕਟ ਅਧੀਨ ਕਈ ਪਰਚੇ ਦਰਜ ਸਨ, ਫੇਰ ਵੀ ਉਹ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਸੀ। ਪੁਲਿਸ ਦੇ ਨੱਕ ਹੇਠ ਲਗਾਤਾਰ ਨਸ਼ੇ ਵਿਕਦੇ ਰਹੇ, ਪੁਲਿਸ ਵਲੋਂ ਕੋਈ ਕਾਰਵਾਈ ਨਾਂ ਹੁੰਦੀ ਵੇਖ ਹੀ ਝੋਟੇ ਨੇ ਅਸ਼ਵਨੀ ਨੂੰ ਨਸ਼ੇ ਦਾ ਵਪਾਰ ਬੰਦ ਕਰਨ ਲਈ ਕਿਹਾ ਸੀ। ਅੰਤ 13 ਅਕਤੂਬਰ ਨੂੰ ਦੋਸ਼ੀ ਨੇ ਝੋਟੇ ਦਾ ਸ਼ਰ੍ਹੇਆਮ ਬਾਜ਼ਾਰ ‘ਚ ਕਤਲ ਕਰ ਦਿੱਤਾ। ਇਹ ਘਟਨਾ ਨੇ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੇ ਪੁਲਿਸ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਸੁਰੱਖਿਆ ਦੇਣ ‘ਚ ਅਸਫਲ ਰਹੀ ਹੈ। ਹੁਣ ਗ੍ਰਹਿ ਵਿਭਾਗ ਦੇ ਮੁਖੀ ਹੋਣ ਨਾਤੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਸੂਬਾ ਸਕੱਤਰ ਕਿਸਾਨ ਵਿੰਗ ਬੂਟਾ ਭਾਈਰੂਪਾ, ਮੀਤ ਪ੍ਰਧਾਨ ਨਵਜੋਤ ਗੁਣੀ, ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਜੱਸਾ, ਗੁਰਤੇਜ ਸਿੰਘ ਰਾਣਾ ਫੂਲ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਐਸ.ਸੀ. ਵਿੰਗ ਪ੍ਰਧਾਨ ਸਵਰਨ ਸਿੰਘ, ਗੁਰਵਿੰਦਰ ਬੱਲੋ, ਰੇਸ਼ਮ ਸਿੰਘ, ਕਾਕਾ ਢਪਾਲੀ, ਮਨਦੀਪ ਫੂਲ, ਹਰਵੰਤ ਗੁੰਮਟੀ, ਜ਼ਿਲ੍ਹਾ ਸਕੱਤਰ ਅਮਨ ਚੱਠਾ, ਭਾਰਤ ਭੂਸ਼ਨ ਜੈਨ, ਤੇਲੂ ਰਾਮ ਰਾਮਾ, ਕ੍ਰਿਸ਼ਨ ਮਹੇਸ਼ਵਰੀ, ਗੁਰਜੀਤ ਸਿੰਘ ਗੋਰਾ ਦਿਉਣ, ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਵੱਡੀ ਗਿਣਤੀ ‘ਚ ਭਾਜਪਾ ਵਰਕਰ ਹਾਜਰ ਸਨ।