ਇਨਸਾਫ਼ ਲਈ ਜੱਸੀ ਬਾਗ਼ਵਾਲੀ ਟੋਲ ਪਲਾਜ਼ਾ ਕੀਤਾ ਬੰਦ ਬਠਿੰਡਾ - ਡੱਬਵਾਲੀ ਰੋਡ ਕੀਤਾ ਜਾਮ
ਸੰਗਤ ਮੰਡੀ, 15 ਅਕਤੂਬਰ (ਅੰਮ੍ਰਿਤ ਸ਼ਰਮਾ)- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਰੋਧ ਵਿਚ ਪੰਜਾਬ ਬੰਦ ਦੌਰਾਨ (ਵਾਰਿਸ ਪੰਜਾਬ ਦੇ) ਅਤੇ ਕਿਸਾਨ ਜਥੇਬੰਦੀਆਂ ਵਲੋਂ ਬਠਿੰਡਾ ਡੱਬਵਾਲੀ ਰੋਡ ‘ਤੇ ਜੱਸੀ ਬਾਗ਼ਵਾਲੀ ਟੋਲ ਪਲਾਜ਼ਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਮੰਦਰ ਸਿੰਘ ਗੁਲਾਬਗੜ੍ਹ ਦੇ 14 ਅਕਤੂਬਰ ਤੋਂ ਪੁਲਿਸ ਹਿਰਾਸਤ ‘ਚ ਹੋਣ ਕਾਰਨ ਉਨ੍ਹਾਂ ਦੀ ਥਾਂ ਤੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਨੇ ਮੋਰਚੇ ਦੀ ਅਗਵਾਈ ਕੀਤੀ।
ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਤਸਵੀਰ: ਅੰਮ੍ਰਿਤਪਾਲ ਸ਼ਰਮਾ
16-10-2026