17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵਲੋਂ ਪੂਰਾ ਮੁਆਵਜ਼ਾ ਦਿਵਾਉਣ ਦਾ ਭਰੋਸਾ-ਮਾਸਟਰ ਜਗਸੀਰ ਸਿੰਘ

ਗੋਨਿਆਣਾ/ਮਹਿਮਾ ਸਰਜਾ, 16 ਅਕਤੂਬਰ (ਲਛਮਣ ਦਾਸ ਗਰਗ/ਬਲਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਇਲਾਕੇ ਦੇ ਕੁਝ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਦਾ ਕਾਫੀ ਨੁਕਸਾਨ ਹੋ ਗਿਆ ਸੀ, ਉਕਤ ਹੋਏ ਨੁਕਸਾਨ ਦੇ ਮੱਦੇਨਜ਼ਰ ਹਲਕੇ ਦੇ ਵਿਧਾਇਕ ਮਾ: ਜਗਸੀਰ ਸਿੰਘ ਨਜ਼ਦੀਕੀ ਪਿੰਡ ਆਕਲੀਆਂ ਕਲ਼ਾਂ ਵਿਖੇ ਜਾ ਕੇ ਫ਼ਸਲਾਂ ਤੋਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੀੜ੍ਹਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਯਤਨ ਕਰੇਗੀ।

ਅਜੀਤ ਡੈਸਕ 17-10-2026
ਗੋਨਿਆਣਾ/ਮਹਿਮਾ ਸਰਜਾ, 16 ਅਕਤੂਬਰ (ਲਛਮਣ ਦਾਸ ਗਰਗ/ਬਲਦੇਵ ਸਿੰਘ ਸੰਧੂ)- ਪਿਛਲੇ ਦਿਨੀਂ ਇਲਾਕੇ ਦੇ ਕੁਝ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਦਾ ਕਾਫੀ ਨੁਕਸਾਨ ਹੋ ਗਿਆ ਸੀ, ਉਕਤ ਹੋਏ ਨੁਕਸਾਨ ਦੇ ਮੱਦੇਨਜ਼ਰ ਹਲਕੇ ਦੇ ਵਿਧਾਇਕ ਮਾ: ਜਗਸੀਰ ਸਿੰਘ ਨਜ਼ਦੀਕੀ ਪਿੰਡ ਆਕਲੀਆਂ ਕਲ਼ਾਂ ਵਿਖੇ ਜਾ ਕੇ ਫ਼ਸਲਾਂ ਤੋਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੀੜ੍ਹਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਯਤਨ ਕਰੇਗੀ। ਵਿਧਾਇਕ ਨੇ ਕਿਹਾ ਕਿ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ, ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ ਸਮੇਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਤੇ ਉਨ੍ਹਾਂ ਨੂੰ ਬਣਦੀ ਰਾਹਤ ਦਿਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਫ਼ਸਲਾਂ ਦੀ ਗਿਰਦਾਵਰੀ ਦੀ ਪ੍ਰਕਿਰਿਆ ਮਹੱਤਵਪੂਰਨ ਹੈ ਤਾਂ ਜੋ ਨੁਕਸਾਨ ਅਨੁਸਾਰ ਯੋਗ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਮੁਤਾਬਿਕ ਮੁਆਵਜ਼ਾ ਮਿਲ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਿਤ ਅਧਿਕਾਰੀਆਂ ਤੇ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ। ਕਿਸਾਨਾਂ ਨੇ ਗੜੇਮਾਰੀ ਕਾਰਨ ਹੋਏ ਨੁਕਸਾਨ ਬਾਰੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ ਤੇ ਸਰਕਾਰ ਤੋਂ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕਿਸਾਨਾਂ ਨੂੰ ਉਮੀਦ ਹੈ ਕਿ ਫ਼ਸਲਾਂ ਦੇ ਨੁਕਸਾਨ ਦੀ ਸਹੀ ਜਾਂਚ ਹੋਵੇਗੀ ਤੇ ਉਨ੍ਹਾਂ ਨੂੰ ਸਮੇਂ ਸਿਰ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪੱਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ- ਬਹਿਣੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।