17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ

ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਮੌਜੂਦ ਸਨ।

ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ, ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲਦੇ ਹੋਏ। ਅਜੀਤ ਤਸਵੀਰ 17-10-2026
ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵੀ ਮੌਜੂਦ ਸਨ। ਇਸ ਮੌਕੇ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟਾਉਂਦਿਆਂ ਬਠਿੰਡਾ ਦਿਹਾਤੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਹਲਕਾ ਬਠਿੰਡਾ ਦਿਹਾਤੀ ਦੇ ਸਮੂਹ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਉਹ ਇਸ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਆਲ ਇਜ਼ ਵੰਨ ਫਾਊਂਡੇਸ਼ਨ ਕੈਨੇਡਾ ਮੁਫ਼ਤ ਵੰਡ ਰਹੀ ਹੈ ਗੁਰਬਾਣੀ ਦੇ ਸਟੀਕ ਅਗਲੀ ਖ਼ਬਰ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵਲੋਂ ਪੂਰਾ ਮੁਆਵਜ਼ਾ ਦਿਵਾਉਣ ਦਾ ਭਰੋਸਾ-ਮਾਸਟਰ ਜਗਸੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।