ਮੋਟਰਸਾਈਕਲ ਚੋਰੀ ਕਰਨ ਦੇ ਆਦੀ 2 ਵਿਅਕਤੀ ਕਾਬੂ
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ 2 ਵਿਅਕਤੀ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ ਚੋਰੀ ਕੀਤੇ ਹੋਏ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਿਸ ਅਫ਼ਸਰ ਸੰਦੀਪ ਸਿੰਘ ਭਾਟੀ ਵਲੋਂ ਪ੍ਰੈੱਸ ਨਾਲ ਵਾਰਤਾ ਸਾਂਝੀ ਕਰਦੇ ਹੋਏ ਦੱਸਿਆ ਕਿ 4 ਅਕਤੂਬਰ 2026 ਨੂੰ ਦਾਦੀ-ਪੋਤੀ ਪਾਰਕ ਪਾਸੋਂ ਸੁਰਿੰਦਰ ਸਿੰਘ ਦੇ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ।
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ 2 ਵਿਅਕਤੀ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ ਚੋਰੀ ਕੀਤੇ ਹੋਏ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਿਸ ਅਫ਼ਸਰ ਸੰਦੀਪ ਸਿੰਘ ਭਾਟੀ ਵਲੋਂ ਪ੍ਰੈੱਸ ਨਾਲ ਵਾਰਤਾ ਸਾਂਝੀ ਕਰਦੇ ਹੋਏ ਦੱਸਿਆ ਕਿ 4 ਅਕਤੂਬਰ 2026 ਨੂੰ ਦਾਦੀ-ਪੋਤੀ ਪਾਰਕ ਪਾਸੋਂ ਸੁਰਿੰਦਰ ਸਿੰਘ ਦੇ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਦੀ ਹਦਾਇਤ ‘ਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਧੀਨ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਪੜਤਾਲ ਦੌਰਾਨ ਪੀ.ਸੀ.ਆਰ.ਟੀ.ਬਠਿੰਡਾ ਦੇ ਪੁਲਿਸ ਅਧਿਕਾਰੀ ਸੰਜੀਵ ਕੁਮਾਰ ਵਲੋਂ ਇਸ ਮਾਮਲੇ ਨੂੰ ਟਰੇਸ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ‘ਚ ਨਾਮਜ਼ਦ ਕੀਤਾ ਗਿਆ। ਜਿਨ੍ਹਾਂ ‘ਚ ਸੁਮਿਤ ਅਤੇ ਈਸ਼ੂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਬਠਿੰਡਾ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹੋਏ 5 ਮੋਟਰਸਾਈਕਲ ਬਰਾਮਦ ਕਰ ਲਏ ਗਏ। ਇਨ੍ਹਾਂ ਤਿੰਨ ਵਿਅਕਤੀਆਂ ਵਿਚੋਂ ਰਿੰਕੂ ਨਾਮੀ ਵਿਅਕਤੀ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਪੁਲਿਸ ਅਨੁਸਾਰ ਨਾਮਜ਼ਦ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੋਟਰਸਾਈਕਲ ਚੋਰੀ ਕਰਨ ਦੇ ਮਾਮਲਿਆਂ ਵਿਚ ਹੋਰ ਖ਼ੁਲਾਸਾ ਸਾਹਮਣੇ ਆਉਣ ਦੀ ਉਮੀਦ ਹੈ। ਈਸ਼ੂ ‘ਤੇ ਪਹਿਲਾਂ ਲੜਾਈ-ਝਗੜੇ ਦਾ ਮਾਮਲਾ ਦਰਜ ਹਨ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਡੋਪ ਟੈੱਸਟ ਕਰਵਾਇਆ ਜਾ ਰਿਹਾ ਹੈ।