23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ : ਜ਼ਿਲ੍ਹਾ ਚੋਣ ਅਫ਼ਸਰ ਕੱਲ੍ਹ ਹਰ ਇਕ ਬੂਥ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜਨ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੈਂਪ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ ਵਿਚ ਬਦਲਾਅ ਕਰਦਿਆਂ ਹੁਣ ਇਹ ਕੈਂਪ 24 ਅਕਤੂਬਰ ਨੂੰ ਹਰ ਇੱਕ ਬੂਥ ’ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਅਜੀਤ ਡੈਸਕ 23-10-2026
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜਨ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੈਂਪ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ ਵਿਚ ਬਦਲਾਅ ਕਰਦਿਆਂ ਹੁਣ ਇਹ ਕੈਂਪ 24 ਅਕਤੂਬਰ ਨੂੰ ਹਰ ਇੱਕ ਬੂਥ ’ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਸਹੀ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੇ ਹੱਕ ’ਚ ਜੁੜੇ ਕਈ ਪਿੰਡਾਂ ਦੇ ਆਗੂ 2027 ਦੀਆਂ ਚੋਣਾਂ ਲਈ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਬਠਿੰਡਾ ਦੇ ਜਿਊਲਰੀ ਸ਼ੋਅਰੂਮ ‘ਚੋਂ 50 ਗ੍ਰਾਮ ਚਾਂਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।