23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਐਸ.ਡੀ.ਐਮ. ਮਾਹਲ

ਚਾਉਕੇ, 22 ਅਕਤੂਬਰ (ਮਨਜੀਤ ਸਿੰਘ ਘੜੈਲੀ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਐਸ. ਡੀ.

ਅਜੀਤ ਡੈਸਕ 23-10-2026
ਚਾਉਕੇ, 22 ਅਕਤੂਬਰ (ਮਨਜੀਤ ਸਿੰਘ ਘੜੈਲੀ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਐਸ.ਡੀ.ਐਮ ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਪਿੰਡ ਗਿੱਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਣ ਅਤੇ ਪਰਾਲੀ ਦੇ ਬਦਲਵੇਂ ਪ੍ਰਬੰਧਨ ਤਰੀਕਿਆਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਵੱਖ-ਵੱਖ ਤਰੀਕਿਆਂ ਅਤੇ ਇਸ ਦੇ ਵਾਤਾਵਰਨ ਤੇ ਖੇਤੀਬਾੜੀ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਐਸ.ਡੀ.ਐਮ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਨੁਕਸਾਨਦੇਹ ਹੈ। ਪਰਾਲੀ ਸਾੜਨ ਨਾਲ ਹਵਾ ’ਚ ਧੂੰਏਂ ਅਤੇ ਹਾਨੀਕਾਰਕ ਗੈਸਾਂ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਲੋਕਾਂ ਨੂੰ ਸਾਹ ਸੰਬੰਧੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਧੂੰਆਂ ਆਵਾਜਾਈ ਦੌਰਾਨ ਵੀ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ’ਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤਾਂ ਨੂੰ ਨੁਕਸਾਨ ਪਹੁੰਚਣ ਕਾਰਨ ਖੇਤੀ ਉਤਪਾਦਨ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਐਸ.ਡੀ.ਐਮ ਮਾਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸੰਬੰਧੀ ਕੀਤੀ ਵਿਸ਼ੇਸ਼ ਬੈਠਕ ਅਗਲੀ ਖ਼ਬਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੇ ਹੱਕ ’ਚ ਜੁੜੇ ਕਈ ਪਿੰਡਾਂ ਦੇ ਆਗੂ 2027 ਦੀਆਂ ਚੋਣਾਂ ਲਈ ਕੀਤੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।