ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ’ਚ ਰਾਮਾਇਣ ’ਤੇ ਆਧਾਰਿਤ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ
ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਭਾਲ ਲਈ ਰਾਊਂਡ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ। ਉਨ੍ਹਾਂ ਵੱਲੋਂ ਅਪਣਾਈ ਗਈ ਇਸ ਆਧੁਨਿਕ ਤਕਨੀਕ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ ਅਤੇ ਇਸ ਦੀ ਸੁਚੱਜੀ ਸੰਭਾਲ ਕੀਤੀ ਜਾ ਸਕਦੀ ਹੈ ।
ਸ
ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਰਾਮਲੀਲ੍ਹਾ ਦੌਰਾਨ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ
ਝੋਨੇ ਦੀ ਪਰਾਲੀ ਦੀ ਸੰਭਾਲ ਕਰਦੇ ਹੋਏ ਕੋਟਸ਼ਮੀਰ ਦੇ ਕਿਸਾਨ ਅਮਰੀਕ ਸਿੰਘ ਨਾਲ ਮੁੱਖ ਖੇਤੀਬਾੜੀ ਅਫ਼ਸਰ ਤੇ ਸਟਾਫ਼। ਤਸਵੀਰ: ਰਣਜੀਤ ਸਿੰਘ ਬੁੱਟਰ
23-10-2026
ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਭਾਲ ਲਈ ਰਾਊਂਡ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ। ਉਨ੍ਹਾਂ ਵੱਲੋਂ ਅਪਣਾਈ ਗਈ ਇਸ ਆਧੁਨਿਕ ਤਕਨੀਕ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ ਅਤੇ ਇਸ ਦੀ ਸੁਚੱਜੀ ਸੰਭਾਲ ਕੀਤੀ ਜਾ ਸਕਦੀ ਹੈ । ਕਿਸਾਨ ਅਮਰੀਕ ਸਿੰਘ ਦਾ ਇਹ ਉਪਰਾਲਾ ਵਾਤਾਵਰਨ ਦੀ ਸੁਰੱਖਿਆ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਕਿਸਾਨ ਅਮਰੀਕ ਸਿੰਘ ਨੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਸੰਭਾਲ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨ ਅਮਰੀਕ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਦੀ ਸੰਭਾਲ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਅਤੇ ਪਾਣੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਵਿਚ ਮੌਜੂਦ ਮਿੱਤਰ ਕੀਟ ਨਸ਼ਟ ਹੋ ਜਾਂਦੇ ਹਨ। ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ.ਗੁਰਜੀਤ ਵਿਰਕ , ਡਾ.ਅਸਮਾਨਦੀਪ ਸਿੰਘ, ਟੈਕਨੀਕਲ ਅਸਿਸਟੈਂਟ ਸੁਖਦੀਪ ਸਿੰਘ ਜੂਨੀਅਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।