24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਨਰ ਸਿੰਘ ਕਾਲੋਨੀ ਤੋਂ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 24-10-2026
ਸੰਗਤ ਮੰਡੀ, 23 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਨਰ ਸਿੰਘ ਕਾਲੋਨੀ ਤੋਂ ਇਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਉਹ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪਿੰਡ ਨਰ ਸਿੰਘ ਕਾਲੋਨੀ ਵਿਖੇ ਪੁੱਜੇ ਤਾਂ ਇਕ ਸ਼ੱਕੀ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਵਿਚ ਟਾਲਮਟੋਲ ਕਰਨ ਲੱਗਾ ਜਿਸ ਨੂੰ ਪੁਲਿਸ ਦੇ ਜਵਾਨਾਂ ਨੇ ਸ਼ੱਕ ਪੈਣ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਗਰਾਜ ਸਿੰਘ ਵਾਸੀ ਨਰ ਸਿੰਘ ਕਾਲੋਨੀ ਵਜੋਂ ਹੋਈ ਹੈ। ਪੁਲਿਸ ਵਲੋਂ ਉਕਤ ਨੌਜਵਾਨ ਵਿਰੁੱਧ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਗੁਰਮੁੱਖ ਸਿੰਘ ਸੰਧੂ ਅਤੇ ਸੰਤੋਸ਼ ਗਰਗ ਨੂੰ ਸਫਲ ਰੋਬੋਟਿਕ ਸਰਜਰੀ ਤੋਂ ਬਾਅਦ ਮਿਲੀ ਦਰਦ ਤੋਂ ਰਾਹਤ ਅਗਲੀ ਖ਼ਬਰ ਘਰੇਲੂ ਝਗੜੇ ਦੇ ਮਾਨਸਿਕ ਦਬਾਅ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।