ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰ 10 ਕਿੱਲੋ ਭੁੱਕੀ ਸਣੇ ਕਾਬੂ
ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ ।
ਅਜੀਤ ਡੈਸਕ
25-10-2026