25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੂਹਲੀ ਨਜ਼ਦੀਕ ਨਹਿਰ ਦਾ ਪੁਲ ਤੁਰੰਤ ਢਾਹੁਣ ਵਿਰੁੱਧ ਕਿਸਾਨਾਂ ਨੇ ਲਾਇਆ ਧਰਨਾ

ਨਥਾਣਾ, 24 ਅਕਤੂਬਰ (ਗੁਰਦਰਸ਼ਨ ਲੁੱਧੜ): ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਉਪਰ ਪਿੰਡ ਪੂਹਲੀ ਨਜ਼ਦੀਕ ਬਣੇ ਪੁਲ ਨੂੰ ਪੁਨਰ ਉਸਾਰੀ ਲਈ ਤੁਰੰਤ ਢਾਹੁਣ ਵਿਰੁੱਧ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਪੁਲ ਨੂੰ ਝੋਨੇ ਦੀ ਕਟਾਈ ਦੇ ਸੀਜ਼ਨ ਵਿਚ ਤੁਰੰਤ ਢਾਹਿਆ ਜਾਂਦਾ ਹੈ ਤਾਂ ਕਿਸਾਨਾਂ ਲਈ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਵਾਲੇ ਸੀਜ਼ਨ ਦੌਰਾਨ ਆਪਣੇ ਖੇਤਾਂ ਤੱਕ ਜਾਣ ਵਾਲਾ ਪੈਂਡਾ ਹੁਣ ਨਾਲੋਂ ਕਿਤੇ ਵਧੇਰੇ ਲੰਬਾ ਹੋ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਵੱਡੀ ਸਮੱਸਿਆ ਆਵੇਗੀ।

ਅਜੀਤ ਡੈਸਕ 25-10-2026
ਨਥਾਣਾ, 24 ਅਕਤੂਬਰ (ਗੁਰਦਰਸ਼ਨ ਲੁੱਧੜ): ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਉਪਰ ਪਿੰਡ ਪੂਹਲੀ ਨਜ਼ਦੀਕ ਬਣੇ ਪੁਲ ਨੂੰ ਪੁਨਰ ਉਸਾਰੀ ਲਈ ਤੁਰੰਤ ਢਾਹੁਣ ਵਿਰੁੱਧ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਪੁਲ ਨੂੰ ਝੋਨੇ ਦੀ ਕਟਾਈ ਦੇ ਸੀਜ਼ਨ ਵਿਚ ਤੁਰੰਤ ਢਾਹਿਆ ਜਾਂਦਾ ਹੈ ਤਾਂ ਕਿਸਾਨਾਂ ਲਈ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਵਾਲੇ ਸੀਜ਼ਨ ਦੌਰਾਨ ਆਪਣੇ ਖੇਤਾਂ ਤੱਕ ਜਾਣ ਵਾਲਾ ਪੈਂਡਾ ਹੁਣ ਨਾਲੋਂ ਕਿਤੇ ਵਧੇਰੇ ਲੰਬਾ ਹੋ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਵੱਡੀ ਸਮੱਸਿਆ ਆਵੇਗੀ। ਕਿਸਾਨਾਂ ਨੇ ਦਲੀਲ ਦਿੱਤੀ ਕਿ ਜੇਕਰ ਪੁਲ ਦੀ ਉਸਾਰੀ ਦਾ ਕੰਮ ਝੋਨੇ ਦੀ ਵਿੱਕਰੀ ਅਤੇ ਕਣਕ ਦੀ ਬਿਜਾਈ ਦੇ ਸੀਜ਼ਨ ਖ਼ਤਮ ਹੋਣ ਉਪਰੰਤ ਸ਼ੁਰੂ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਇਸ ਸੰਬੰਧੀ ਇਤਰਾਜ਼ ਨਹੀਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ, ਗੁਰਟੇਕ ਸਿੰਘ ਸਿੱਧੂ, ਨੌਜਵਾਨ ਆਗੂ ਇਕਬਾਲਜੀਤ ਸਿੰਘ ਪੂਹਲੀ, ਪਰਮਜੀਤ ਸਿੰਘ ਖ਼ਾਲਸਾ, ਜਸਵੀਰ ਸਿੰਘ ਖ਼ਾਲਸਾ, ਪਰਮਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਬਠਿੰਡਾ ਦਿਹਾਤੀ ’ਚ ਸਰਗਰਮੀਆਂ ਤੇਜ਼ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।