25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਗਟ ਸਿੰਘ ਭੋਡੀਪੁਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਮੌਜੂਦਾ ਸਮੇਂ ਆਸਾਮ ਦੀ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਲਵਾ ਜੋਨ 2 ਦੇ ਇੰਚਾਰਜ ਨਿਯੁਕਤ ਕੀਤੇ ਭਾਈ ਪ੍ਰਗਟ ਸਿੰਘ ਭੋਡੀਪੁਰਾ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਪੁੱਜਣ ‘ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਥਾਨਕ ਇਕਾਈ ਨੇ ਭਾਈ ਪ੍ਰਗਟ ਸਿੰਘ ਨੂੰ ਜੀ ਆਇਆਂ ਆਖਿਆ।

ਅਜੀਤ ਡੈਸਕ 25-10-2026
ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਮੌਜੂਦਾ ਸਮੇਂ ਆਸਾਮ ਦੀ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਲਵਾ ਜੋਨ 2 ਦੇ ਇੰਚਾਰਜ ਨਿਯੁਕਤ ਕੀਤੇ ਭਾਈ ਪ੍ਰਗਟ ਸਿੰਘ ਭੋਡੀਪੁਰਾ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਪੁੱਜਣ ‘ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਥਾਨਕ ਇਕਾਈ ਨੇ ਭਾਈ ਪ੍ਰਗਟ ਸਿੰਘ ਨੂੰ ਜੀ ਆਇਆਂ ਆਖਿਆ। ਪ੍ਰਗਟ ਸਿੰਘ ਨੇ ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਕੁਝ ਸਮਾਂ ਕੀਰਤਨ ਸ੍ਰਵਣ ਕੀਤਾ ਅਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਜੋਦੜੀ ਕੀਤੀ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਪ੍ਰਗਟ ਸਿੰਘ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੇਣ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਸਮੇਤ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਦਿਵਾਇਆ ਕਿ ਉਹ ਮਾਲਵਾ ਜੋਨ ਦੇ ਛੇ ਜ਼ਿਲ੍ਹਿਆਂ ‘ ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਭਾਈ ਝੋਟਾ ਦੇ ਇਨਸਾਫ਼ ਦੀ ਲੜਾਈ ‘ਚ ਹਰ ਉਲੀਕੇ ਜਾਣ ਵਾਲੇ ਸੰਘਰਸ਼ ਚ ਵਧ ਚੜ੍ਹ ਕੇ ਯੋਗਦਾਨ ਪਾਵੇਗੀ ਅਤੇ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ 25 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਧਰਨੇ ਪ੍ਰਦਰਸ਼ਨਾਂ ‘ਚ ਵੱਡੀ ਪੱਧਰ ਤੇ ਸ਼ਮੂਲੀਅਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਐਡਵੋਕੇਟ ਮਨਦੀਪ ਸਿੰਘ ਸਿੱਧੂ, ਪ੍ਰਦੀਪ ਸਿੰਘ ਸੋਨੀ ਬਾਬਾ ਸਮੇਤ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਵਲੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਭਾਈ ਪਰਗਟ ਸਿੰਘ ਭੋਡੀਪੁਰਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਲਵਾ ਜੋਨ-2 ਦੇ ਜ਼ੋਨ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।